ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਦਾ ਲਿਆ ਜਾਇਜ਼ਾ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਦੱਸਿਆ ਕਿ ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ