ਕੈਬਨਿਟ ਮੰਤਰੀ ਨੇ 8 ਵਿਦਿਆਰਥਣਾਂ ਨੂੰ ਵੰਡੇ ਸਾਈਕਲ
ਕੈਬਨਿਟ ਮੰਤਰੀ ਨੇ ਮੈਡੀਕਲ ਸਾਇੰਸ ਦੀਆਂ 8 ਵਿਦਿਆਰਥਣਾਂ ਨੂੰ ਵੰਡੇ ਸਾਈਕਲ
Publish Date: Mon, 11 May 2026 05:46 PM (IST)
Updated Date: Mon, 11 May 2026 05:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਮੈਡੀਕਲ ਸਾਇੰਸ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ। ਕੈਬਨਿਟ ਮੰਤਰੀ ਨੇ ਸਕੂਲ ਦੀਆਂ ਲੜਕੀਆਂ ਨੂੰ ਸਾਈਕਲ ਵੰਡਦਿਆਂ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹਨਾਂ ਨੂੰ ਸਕੂਲ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਪੜਾਈ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰ ਰਹੀ ਹੈ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਵਲੋਂ ਪਹਿਲਾਂ ਇਸ ਸਕੂਲ ਵਿੱਚ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ ਤੋਂ ਇਲਾਵਾ ਕਮਰਿਆਂ ’ਚ ਈਸੀ ਵੀ ਲਗਵਾ ਕੇ ਦਿੱਤੇ ਹਨ।