ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਬਾਬੂ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Publish Date: Sun, 19 Oct 2025 05:34 PM (IST)
Updated Date: Sun, 19 Oct 2025 05:35 PM (IST)

- ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ : ਉੱਘੇ ਸਾਹਿਤਕਾਰ/ ਗੀਤਕਾਰ ਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਜਿਨ੍ਹਾਂ ਦਾ ਕਿ ਕੱਲ ਮੁਹਾਲੀ ਵਿਖੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ ਨੇੜੇ ਸਾਦਿਕ ਵਿਖੇ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ, ਰਿਸ਼ਤੇਦਾਰਾਂ ਤੇ ਸੱਜਣਾਂ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਬਾਬੂ ਸਿੰਘ ਮਾਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਦੇ ਬਾਬੂ ਸਿੰਘ ਮਾਨ ਨਾਲ ਪਰਿਵਾਰਕ ਸਬੰਧ ਹਨ, ਉਨ੍ਹਾਂ ਨੇ ਵੀ ਮਾਤਾ ਜੀ ਗੁਰਨਾਮ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਮਾਨ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮਾਤਾ ਗੁਰਨਾਮ ਕੌਰ ਇਕ ਸਧਾਰਣ, ਧਾਰਮਿਕ ਤੇ ਮਨੁੱਖਤਾ ਪ੍ਰੇਮੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਮੇਸ਼ਾ ਸੱਚ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਅਪਣਾਇਆ। ਉਨ੍ਹਾਂ ਦੀ ਨਿਮਰਤਾ ਅਤੇ ਸਹਿਯੋਗੀ ਸੁਭਾਅ ਨੇ ਸਭ ਦੇ ਦਿਲਾਂ ’ਚ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਰੱਬ ਮਾਤਾ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਇਸ ਅਸਹਿਣਯੋਗ ਘੜੀ ਵਿੱਚ ਹੌਸਲਾ ਬਖ਼ਸ਼ੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਦਲੇਰ ਸਿੰਘ ਡੋਡ ਪੀਏ ਮੈਂਬਰ ਪਾਰਲੀਮੈਂਟ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਪਰਮਬੰਸ ਸਿੰਘ ਬੰਟੀ ਰੋਮਾਣਾ, ਰਮਿੰਦਰ ਆਵਲਾ ਸਾਬਕਾ ਵਿਧਾਇਕ, ਹਰਭਜਨ ਮਾਨ, ਸਰਦਾਰ ਸੋਹੀ ਆਦਿ ਹਾਜ਼ਰ ਸਨ।