ਕੈਡਿਟਸ ਨੇ ਸਿਵਲ ਡਿਫੈਂਸ ਮੌਕ ਡ੍ਰਿੱਲ ’ਚ ਲਿਆ ਹਿੱਸਾ
ਬਾਬਾ ਫਰੀਦ ਲਾਅ ਕਾਲਜ ਦੇ ਕੈਡਿਟਸ ਨੇ ਸਿਵਲ ਡਿਫੈਂਸ ਮੌਕ ਡ੍ਰਿੱਲ ਵਿੱਚ ਲਿਆ ਹਿੱਸਾ
Publish Date: Wed, 29 Apr 2026 04:21 PM (IST)
Updated Date: Thu, 30 Apr 2026 04:04 AM (IST)

ਹਰਪ੍ਰੀਤ ਸਿੰਘ ਚਾਨਾ ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਕੈਡਿਟਸ ਨੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਵਿਖੇ ਕਰਵਾਈ ਸਿਵਲ ਡਿਫੈਂਸ ਮੌਕ ਡ੍ਰਿੱਲ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਸ਼ਿਕਸ਼ਾ ਸੰਸਥਾਵਾਂ ਦੇ ਐਨਸੀਸੀ ਕੈਡਟਾਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਏ.ਐਨ.ਓ. ਮਨਿੰਦਰ ਸਿੰਘ ਨੇ ਵੀ ਇਸ ਮੌਕ ਡ੍ਰਿੱਲ ਵਿੱਚ ਪਹੁੰਚੇ। ਇਸ ਡ੍ਰਿੱਲ ਦੌਰਾਨ ਕੈਡਿਟਸ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਿਪਟਣ, ਰੈਸਕਿਊ ਓਪਰੇਸ਼ਨ, ਫਸਟ ਐਡ ਅਤੇ ਡਿਜਾਸਟਰ ਮੈਨੇਜਮੈਂਟ ਬਾਰੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ, ਖਾਸ ਤੌਰ ਤੇ ਕੈਡਿਟਸ ਨੂੰ ਐਨ.ਡੀ.ਆਰ.ਐਫ. (ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ) ਦੇ ਮਾਡਲ ਅਨੁਸਾਰ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਹਨਾਂ ਵਿੱਚ ਸੰਕਟ ਸਮੇਂ ਸੇਵਾ ਕਰਨ ਦੀ ਸਮਰਥਾ ਨੂੰ ਹੋਰ ਮਜ਼ਬੂਤੀ ਮਿਲੀ। ਇਸ ਮੌਕੇ ਅਧਿਕਾਰੀਆਂ ਵੱਲੋਂ ਕੈਡਿਟਸ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੀਆਂ ਮੌਕ ਡ੍ਰਿੱਲਾਂ ਨਾਲ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਅਤੇ ਤਿਆਰੀ ਦਾ ਭਾਵ ਪੈਦਾ ਹੁੰਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਐਨ.ਸੀ.ਸੀ. ਯੂਨਿਟ ਦਾ ਧੰਨਵਾਦ ਕੀਤਾ ਜਿਨਾਂ ਦੇ ਨਿਰਦੇਸ਼ਾਂ ਅਨੁਸਾਰ ਕੈਡਿਟਸ ਨੂੰ ਇਸ ਤਰਾਂ ਦੀ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਹੋਈ ਹੈ।