- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਚ ਸੇਵਾ, ਸਿਮਰਨ ਅਤੇ ਪਰ ਉਪਕਾਰ ਦੇ ਪੁੰਜ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਸਕੂਲ ਦੀ ਪ੍ਰਰਾਰਥਨਾ ਸਭਾ ਵਿੱਚ ਮਨਾਇਆ ਗਿਆ।

ਸਟਾਫ ਰਿਪੋਰਟਰ, ਮੋਗਾ : ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਚ ਸੇਵਾ, ਸਿਮਰਨ ਅਤੇ ਪਰ ਉਪਕਾਰ ਦੇ ਪੁੰਜ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਸਕੂਲ ਦੀ ਪ੍ਰਰਾਰਥਨਾ ਸਭਾ ਵਿੱਚ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵੱਲੋਂ 'ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ' ਸ਼ਬਦ ਗਾਇਨ ਕੀਤਾ ਗਿਆ। ਸ਼ਬਦ ਗਾਇਨ ਸਮੇਂ ਸਕੂਲ ਦਾ ਮਾਹੌਲ ਬਹੁਤ ਹੀ ਸ਼ਾਂਤਮਈ ਦਿਖਾਈ ਦੇ ਰਿਹਾ ਸੀ। ਬਾਅਦ ਵਿੱਚ ਪਿੰ੍ਸੀਪਲ ਮੈਡਮ ਰਜਨੀ ਅਰੋੜਾ ਨੇ ਸਭ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦੱਸੇ ਰਸਤੇ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।