ਮਰਦਮਸ਼ੁਮਾਰੀ ਸਬੰਧੀ ਗਿਣਤੀਕਾਰਾਂ ਵੱਲੋਂ ਘਰਾਂ ਦਾ ਸੂਚੀਕਰਨ ਸ਼ੁਰੂ
ਮਰਦਮਸ਼ੁਮਾਰੀ-2027 ਦੇ ਪਹਿਲੇਮਰਦਮਸ਼ੁਮਾਰੀ-2027 ਦੇ ਪਹਿਲੇ
Publish Date: Mon, 18 May 2026 03:53 PM (IST)
Updated Date: Tue, 19 May 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿਚ ਤਾਇਨਾਤ ਵੱਖ-ਵੱਖ ਗਿਣਤੀਕਾਰਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਸਹਿਤ-ਪ੍ਰਮੁੱਖ- ਜਨਗਣਨਾ ਅਫ਼ਸਰ ਸਾਗਰ ਸੇਤੀਆ ਆਈਏਐੱਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਗਿਣਤੀਕਾਰਾਂ ਵੱਲੋਂ ਆਪਣੇ-ਆਪਣੇ ਨਿਰਧਾਰਤ ਖੇਤਰਾਂ ਵਿਚ ਘਰਾਂ ਦਾ ਸੂਚੀਕਰਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਰਾਂ ’ਤੇ ਆਏ ਗਿਣਤੀਕਾਰਾਂ ਨੂੰ ਸਹੀ ਸੂਚਨਾ ਮੁਹੱਈਆ ਕਰਵਾਉਣ ਅਤੇ ਆਪਣਾ ਬਣਦਾ ਅਹਿਮ ਯੋਗਦਾਨ ਜਨਗਣਨਾ ਵਿਚ ਪਾਉਣ। ਇਸ ਕਾਰਜ ਲਈ 1950 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ ਅਤੇ 298 ਸੁਪਰਵਾਈਜ਼ਰ ਲਗਾਏ ਗਏ ਹਨ। ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਲਈ 33 ਪ੍ਰਸ਼ਨ ਪੁੱਛੇ ਜਾਣਗੇ ਜਿਨ੍ਹਾਂ ਵਿਚ ਇਮਾਰਤ ਨੰਬਰ ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ, ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿਚ ਆਮ ਤੌਰ ’ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ ਅਤੇ ਮੋਬਾਈਲ ਨੰਬਰ ਆਦਿ ਸ਼ਾਮਲ ਹਨ।