ਚੇਅਰਮੈਨ ਗੁਰਮੇਲ ਸਿੰਘ ਨੇ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ
ਮਾਰਕੀਟ ਕਮੇਟੀ ਅਜੀਤਵਾਲ ਦੇ
Publish Date: Sun, 19 Oct 2025 06:04 PM (IST)
Updated Date: Sun, 19 Oct 2025 06:05 PM (IST)
ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ : ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਪਿੰਡ ਤਖਾਣਵੱਧ ਵਿਖੇ ਝੋਨੇ ਦੀ ਬੋਲੀ ਲਗਵਾ ਕੇ ਖ਼ਰੀਦ ਸ਼ੁਰੂ ਕਰਵਾਈ। ਇਸ ਸਮੇਂ ਜਾਣਕਾਰੀ ਦਿੰਦੇ ਸੈਕਟਰੀ ਜਸਮੇਲ ਸਿੰਘ ਅਜੀਤਵਾਲ ਨੇ ਕਿਹਾ ਕਿ ਤਖਾਣਵੱਧ ਦੀ ਪਹਿਲੀ ਬੋਲੀ ਮਾਰਕਫੈੱਡ ਦੀ ਲਗਵਾ ਕੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ। ਇਸ ਸਮੇਂ ਜਾਣਕਾਰੀ ਦਿੰਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕਿਸੇ ਵੀ ਕਿਸਾਨ ਜਾ ਮਜ਼ਦੂਰ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੇ ਨਿਰਦੇਸ਼ ਹਨ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਝੋਨੇ ਦਾ ਹਰ ਇਕ ਇਕ ਦਾਣਾ ਬਿਨਾਂ ਖੱਜਲ ਖੁਆਰੀ ਤੋਂ ਚੱਕਿਆ ਜਾਵੇ ਤਾਂ ਜੋ ਕਿਸਾਨ ਆਪਣੇ ਫਸਲ ਦੀ ਬੋਲੀ ਲਗਵਾ ਕੇ ਜਲਦੀ ਆਪਣੇ ਘਰਾ ਨੂੰ ਜਾ ਸਕਣ। ਇਸ ਸਮੇਂ ਲੇਖਾਕਾਰ ਚਰਨਜੀਤ ਸਿੰਘ, ਅਮਿਤ, ਜਗਸੀਰ ਸਿੰਘ, ਕੁਲਦੀਪ ਸਿੰਘ, ਵਰਿੰਦਰਪਾਲ ਸਿੰਘ, ਮੈਂਬਰ ਜਗਦੀਪ ਸਿੰਘ, ਲਖਵੀਰ ਸਿੰਘ, ਈਸ਼ਰ ਸਿੰਘ, ਤੇਜਿੰਦਰ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ, ਜਗਰੂਪ ਸਿੰਘ, ਲਛਮਣ ਸਿੰਘ, ਕਰਮਪਾਲ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।