ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਦਾ ਸਨਮਾਨ
ਨਗਰ ਨਿਗਮ ਮੋਗਾ ਦਾ ਚੋਣ
Publish Date: Wed, 20 May 2026 04:04 PM (IST)
Updated Date: Thu, 21 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਨਗਰ ਨਿਗਮ ਮੋਗਾ ਦਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖ਼ ਚੁੱਕਿਆ ਹੈ, 44 ਡਿਗਰੀ ਤੋਂ ਪਾਰ ਗਰਮੀ ਦੌਰਾਨ ਵੀ 8 ਨੰਬਰ ਵਾਰਡ ਤੋਂ ਆਜ਼ਾਦ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਸਿਖ਼ਰਾਂ ’ਤੇ ਲ਼ੈ ਜਾ ਰੱਖਿਆ ਹੈ। ਵਾਰਡ ਵਾਸੀਆਂ ਵੱਲੋਂ ਚਰਨਜੀਤ ਸਿੰਘ ਝੰਡੇਆਣਾ ਨੂੰ ਮਿਲ ਰਹੇ ਭਰੋਸੇ ਅਤੇ ਪਿਆਰ ਦੀ ਵੋਟ ਦੌਰਾਨ ਵਾਰਡ ਵਾਸੀਆਂ ਨੇ ਐੱਮਸੀ ਮੰਨ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਵਾਰਡ ਵਾਸੀਆਂ ਦੀ ਹਾਜ਼ਰ ਵਿਚ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਨੂੰ ਸਨਮਾਨਿਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਝੰਡੇਆਣਾ ਨੇ ਕਦੇ ਵੀ ਕੋਈ ਪਾਰਟੀ ਨਹੀਂ ਦੇਖੀ ਸਗੋਂ ਬਿਨ੍ਹਾਂ ਕਿਸੇ ਪਾਰਟੀ ਦੇ ਏਜੰਡੇ ਤੋਂ ਉੱਪਰ ਉੱਠ ਕੇ ਵਾਰਡ ਵਾਸੀਆਂ ਦੇ ਹਰ ਦੁੱਖ ਸੁੱਖ ਵਿਚ ਹਾਜ਼ਰ ਹੋਏ ਅਤੇ ਵਾਰਡ ਹੀ ਨਹੀਂ ਸਗੋਂ ਪੂਰੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਕਤ ਆਗੂਆਂ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਪੜ੍ਹੇ ਲਿਖੇ ਉਮੀਦਵਾਰ ਨੂੰ 26 ਨੂੰ ਵੋਟਾਂ ਪਾਉਣ ਦੀ ਜ਼ਰੂਰਤ ਹੈ ਅਤੇ ਆਪਣੇ ਵਾਰਡ ਵਿਚ ਅਧੂਰੇ ਪਏ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹ ਕੇ ਤੁਸੀਂ ਆਪਣੇ ਵਾਰਡ ਦੀ ਤਰੱਕੀ ਦਾ ਰਾਹ ਪੱਧਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਝੰਡੇਆਣਾ ਨੂੰ ਮਿਲੇ ਚੋਣ ਨਿਸ਼ਾਨ ਟਰੈਕਟਰ ’ਤੇ ਮੋਹਰਾਂ ਲਗਾ ਕੇ ਜਿਤਾਉਣਾ ਅਤੇ ਵਾਰਡ ਦਾ ਵਿਕਾਸ ਕਰਵਾਉਣਾ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਇਸ ਇਮਾਨਦਾਰ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਕੇ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਾਂਗੇ।