ਸਰਸਵਤੀ ਸਕੂਲ ਜੈਤੋ ’ਚ ਪੂਲ ਪਾਰਟੀ ਕਰਵਾਈ
ਸਰਸਵਤੀ ਸਕੂਲ ਜੈਤੋ ਵਿਚ ਪੂਲ ਪਾਰਟੀ ਦੌਰਾਨ ਬੱਚਿਆਂ ਨੇ ਕੀਤੀ ਖੂਬ ਮੌਜ-ਮਸਤੀ
Publish Date: Sun, 17 May 2026 03:33 PM (IST)
Updated Date: Mon, 18 May 2026 04:01 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਗਰਮੀ ਦੇ ਮੌਸਮ ਵਿਚ ਬੱਚਿਆਂ ਨੂੰ ਤਾਜ਼ਗੀ ਅਤੇ ਮਨੋਰੰਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਰੰਗਾਰੰਗ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਕੁਸਮ ਕਾਲੜਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਨੰਨੇ-ਮੁੰਨੇ ਬੱਚਿਆਂ ਨੇ ਖੂਬ ਮੌਜ-ਮਸਤੀ ਕੀਤੀ ਅਤੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਪਾਰਟੀ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਤੌਰ ’ਤੇ ਵੱਖ-ਵੱਖ ਪ੍ਰਕਾਰ ਦੇ ਝੂਲੇ, ਜੰਪਰ, ਮਿਨੀ ਟਰੇਨ ਅਤੇ ਸਵੀਮਿੰਗ ਪੂਲ ਦਾ ਪ੍ਰਬੰਧ ਕੀਤਾ ਗਿਆ ਸੀ। ਬੱਚਿਆਂ ਨੇ ਪਾਣੀ ਵਿਚ ਖੇਡਦਿਆਂ ਅਤੇ ਮਨਪਸੰਦ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਖੂਬ ਅਨੰਦ ਮਾਣਿਆ। ਸਕੂਲ ਪ੍ਰੰਗਣ ਵਿਚ ਬੱਚਿਆਂ ਦੀਆਂ ਖੁਸ਼ੀਆਂ ਅਤੇ ਚਿਹਰਿਆਂ ਉੱਤੇ ਚਮਕ ਦੇਖਣਯੋਗ ਸੀ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਸਹਿ ਸਕੱਤਰ ਪੰਕਜ ਸਿੰਗਲਾ, ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ, ਸਪਨਾ ਰੋਮਾਣਾ, ਨੀਰਾ ਗੋਇਲ, ਕਮਲੇਸ਼ ਬਾਂਸਲ ਅਤੇ ਚਾਰੂ ਗੋਇਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਸਰਗਰਮੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਮਨੋਰੰਜਕ ਗਤੀਵਿਧੀਆਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਉਤਸ਼ਾਹ ਨੂੰ ਵਧਾਉਣ ਲਈ ਸਕੂਲ ਵੱਲੋਂ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੇ ਮਨੋਰੰਜਕ ਅਤੇ ਸਿੱਖਿਆਤਮਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਸਕੂਲ ਦੇ ਡੀ.ਪੀ.ਈ. ਸੁਖਜੀਤ ਸਿੰਘ ਬਰਾੜ ਸੇਵੇਵਾਲਾ, ਅਕਾਊਂਟੈਟ ਨਰੇਸ਼ ਗੋਇਲ ਆਦਿ ਹਾਜ਼ਰ ਸਨ।