ਵਧੀਆ ਸੇਵਾਵਾਂ ਲਈ ਸਿਵਲ ਸਰਜਨ ਮੋਗਾ ਦਾ ਸਨਮਾਨ
ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬ ਸਟੇਟ
Publish Date: Wed, 03 Dec 2025 03:48 PM (IST)
Updated Date: Thu, 04 Dec 2025 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਵੱਲੋਂ ਜ਼ਿਲ੍ਹਾ ਮੋਗਾ ਪਹਿਲੇ ਦਰਜੇ ਤੇ ਆਉਣ ਤੇ ਸਿਵਲ ਸਰਜਨ ਮੋਗਾ ਡਾ ਪ੍ਰਦੀਪ ਕੁਮਾਰ ਮਹਿੰਦਰਾ ਦਾ ਰਾਜ ਪੱਧਰੀ ਸਮਾਰੋਹ ਦੌਰਾਨ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਸਨ। ਇਸ ਰਾਜ ਪੱਧਰੀ ਸਮਾਰੋਹ ਦੌਰਾਨ ਓਐੱਸਟੀ ਸੈਂਟਰ ਮੋਗਾ ਨੇ ਲਗਾਤਾਰ ਛੇਵੀਂ ਵਾਰ ਫਿਰ ਇਤਿਹਾਸ ਰਚਿਆ ਹੈ। ਇਸ ਮੌਕੇ ਰਾਜ ਪੱਧਰੀ ਉੱਚ ਅਧਿਕਾਰੀਆਂ ਨੇ ਕਿਹਾ ਕਿ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਮੋਹਿੰਦਰਾ ਦੀ ਅਗਵਾਈ ਜ਼ਿਲ੍ਹੇ ਅੰਦਰ ਵਧੀਆਂ ਸੇਵਾਵਾ ਦਿੱਤੀ ਜਾ ਰਹੀਆ ਹਣ। ਇਸ ਮੌਕੇ ਨੋਡਲ ਅਫਸਰ ਡਾ. ਚਰਨਪ੍ਰੀਤ ਸਿੰਘ ਨੇ ਜਾਣਾਕਰੀ ਦਿੰਦੇ ਹੋਏ ਕਿਹਾ ਕਿ ਐੱਚਆਈਵੀ ਦੀ ਸ਼ੁਰੂਆਤੀ ਜਾਂਚ ਸਮੇਂ ਸਿਰ ਇਲਾਜ ਅਤੇ ਸਹੀ ਜ਼ਰੂਰੀ ਜਾਣਕਾਰੀ ਨਾਲ ਏਡਜ਼ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਹਸਪਤਾਲ ਮੋਗਾ ਵਿਚ ਇੰਟਿਗਰੇਟਿਡ ਕਾਉਂਸਲਿੰਗ ਐਂਡ ਟੈਸਟਿੰਗ ਸੈਂਟਰ ਏਆਰਟੀ ਅਤੇ ਸੈਂਟਰ ਅਤੇ ਵਿਭਿੰਨ ਬਲਾਕ ਲੈਵਲ ਸਿਹਤ ਸੁਵਿਧਾਵਾਂ ਤੇ ਮੁਫ਼ਤ ਟੈਸਟ, ਕਾਉਂਸਲਿੰਗ ਅਤੇ ਦਵਾਈਆਂ ਦੀ ਵਿਵਸਥਾ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐੱਚਆਈਵੀ ਪਾਸਟਿਵ ਮਰੀਜ਼ਾਂ ਲਈ ਮੁਫ਼ਤ ਦਵਾਈਆਂ, ਵਾਇਰਲ ਲੋਡ ਟੈਸਟਿੰਗ, ਮਨੋਵਿਗਿਆਨਕ ਸਹਾਇਤਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਐੱਚਆਈਵੀ ਜਾਂਚ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਹਿਜਕ ਨਾ ਸਮਝਿਆ ਜਾਵੇ। ਅੰਤ ਵਿਚ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਮੋਗਾ ਪੂਰੀ ਲਗਨ ਨਾਲ ਏਡਜ਼ ਮਿਟਾਉਣ ਦੇ ਉਦੇਸ਼ ਵੱਲ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੈਡੀਕਲ ਅਫਸਰ ਡਾ. ਨਵਨੀਤ ਕੁਮਾਰ ਸਿੰਗਲ, ਡਾਟਾ ਮੈਨੇਜਰ ਰੁਪਿੰਦਰ ਕੌਰ, ਕੌਂਸਲਰ ਬਬੀਤਾ, ਸਟਾਫ ਨਰਸਾਂ ਸਰਬਜੀਤ ਕੌਰ, ਸਿਮਰਤਪਾਲ ਕੌਰ, ਨੀਰਜ ਰਾਣੀ, ਹਰਜੀਤ ਕੌਰ ਦੀ ਮਹੱਤਵਪੂਰਨ ਭੂਮਿਕਾ ਨਾਲ ਸੈਂਟਰ ਨੇ ਲਗਾਤਾਰ ਛੇਵੀਂ ਵਾਰ ਪੰਜਾਬ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਿਕਰਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਮਹਿੰਦਰਾ ਅਤੇ ਓਐੱਸਟੀ ਟੀਮ ਨੂੰ ਟ੍ਰੌਫੀ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਖਾਸ ਤੌਰ ‘ਤੇ ਪ੍ਰਸ਼ੰਸਾ ਕੀਤੀ। ਆਪਣੇ ਸਮਰਪਿਤ ਸਟਾਫ, ਮਰੀਜ਼-ਕੇਂਦ੍ਰਿਤ ਦ੍ਰਿਸ਼ਟੀਕੋਣ ਅਤੇ ਲੋਕਾਂ ਤੱਕ ਉਪਲਬਧ ਕਰਵਾਈਆਂ ਜਾ ਰਹੀਆਂ ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਕਰਕੇ ਦਿੱਤਾ ਗਿਆ ਹੈ।