ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ’ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ।
Publish Date: Mon, 04 May 2026 03:29 PM (IST)
Updated Date: Tue, 05 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਲਾਸਟਿਕ ਲਿਫ਼ਾਫਿਆਂ ਦੀ ਸ਼ਰ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੌਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖ਼ਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ਼ (ਮੈਨੂਪੈਕਟਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ 2005 ਅਨੁਸਾਰ ਪਲਾਸਟਿਕ ਲਿਫ਼ਾਫਿਆਂ ਦੀ ਵਰਤੋਂ ’ਤੇ ਪਾਬੰਦੀ ਲਗਾਉਣੀ ਲੋਕ ਹਿਤ ਵਿਚ ਜ਼ਰੂਰੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ’ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜ਼ਾਤ ਆਦਿ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਦੋਵੇਂ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।