150ਵੇਂ ਸ਼ਤਾਬਦੀ ਸਮਾਗਮਾਂ ਸਬੰਧੀ ਕੱਢੀ ਪੈਦਲ ਯਾਤਰਾ
ਸਰਦਾਰ ਵੱਲਵ ਭਾਈ ਪਟੇਲ ਦੇ 150ਵੇਂ ਸ਼ਤਾਬਦੀ ਸਮਾਗਮਾਂ ਦੇ ਸੰਬੰਧ ’ਚ ਪੈਦਲ ਯਾਤਰਾ ਕੀਤੀ
Publish Date: Wed, 26 Nov 2025 03:20 PM (IST)
Updated Date: Wed, 26 Nov 2025 03:23 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ’ਚ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਦੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਜਗਨਦੀਪ ਕੁਮਾਰ ਦੀਆਂ ਕੋਸ਼ਿਸ਼ਾਂ ਸਦਕਾ ਕਾਲਜ ਦੇ ਐੱਨਐੱਸਐੱਸ ਯੂਨਿਟ ਦੁਆਰਾ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਸਰਦਾਰ ਵੱਲਭ ਭਾਈ ਪਟੇਲ ਜੀ ਦੇ 150ਵੇਂ ਸ਼ਤਾਬਦੀ ਸਮਾਗਮਾਂ ਦੇ ਸਬੰਧ ’ਚ ਪੈਦਲ ਯਾਤਰਾ ਕੀਤੀ ਗਈ। ਇਹ ਯਾਤਰਾ ਮਾਈ ਭਾਗੋ ਅਯੂਰਵੈਦਿਕ ਮੈਡੀਕਲ ਕਾਲਜ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਰੋਡ, ਡਾ. ਕੇਹਰ ਸਿੰਘ ਮਾਰਗ ਅਤੇ ਬਜ਼ਾਰ ’ਚ ਲੋਕਾਂ ਨੂੰ ਏਕਤਾ ਦਾ ਸੁਨੇਹਾ ਦਿੰਦੀ ਹੋਈ ਵਾਪਸ ਕਾਲਜ ਆ ਕੇ ਸਮਾਪਤ ਹੋਈ। ਇਸ ਯਾਤਰਾ ’ਚ ਐੱਨਐੱਸਐੱਸ ਇੰਚਾਰਜ ਪ੍ਰੋ. ਕੰਵਰਜੀਤ ਸਿੰਘ, ਪ੍ਰੋਗਰਾਮ ਅਫਸਰ ਪ੍ਰੋ. ਹਰਮੀਤ ਕੌਰ, ਪ੍ਰੋ. ਜਸਕਰਨ ਸਿੰਘ ਅਤੇ ਐੱਨਐੱਸਐੱਸ ਦੇ ਸਮੂਹ ਵਲੰਟੀਅਰ ਨੇ ਹਿੱਸਾ ਲਿਆ।