ਕਾਂਗਰਸ ਨੇ ਮੁਕਤਸਰ ਤੋਂ ਕਰਨ ਕੌਰ ਬਰਾੜ ਨੂੰ ਐਲਾਨਿਆ ਉਮੀਦਵਾਰ
ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਆਖਿਰ ਕਾਂਗਰਸ ਪਾਰਟੀ ਵੱਲੋਂ ਬੀਬੀ ਕਰਨ ਕੌਰ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਕਰਨ ਕੌਰ ਬਰਾੜ ਇਸਤੋਂ ਪਹਿਲਾਂ ਵਿਧਾਇਕ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਟਿਕਟ ਦੀ ਦਾਅਵੇਦਾਰੀ ਲਈ ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਸੋਥਾ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਬੇਟੇ ਰਾਜ ਬਲਵਿੰਦਰ ਸਿੰਘ ਮਰਾੜ੍ਹ, ਜ਼ਲਿ੍ਹਾ ਪ੍ਰਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ, ਚੇਅਰਮੈਨ ਜ਼ਲਿ੍ਹਾ ਪ੍ਰਰੀਸ਼ਦ ਨਰਿੰਦਰ ਕਾਉਣੀ, ਪੰਜਾਬ ਰਾਈਸ ਮਿਲਜ਼ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਵੱਲੋਂ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ ਪਰ ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਕਰਨ ਕੌਰ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Publish Date: Fri, 28 Jan 2022 07:01 PM (IST)
Updated Date: Fri, 28 Jan 2022 07:01 PM (IST)

ਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ : ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਆਖਿਰ ਕਾਂਗਰਸ ਪਾਰਟੀ ਵੱਲੋਂ ਬੀਬੀ ਕਰਨ ਕੌਰ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਕਰਨ ਕੌਰ ਬਰਾੜ ਇਸਤੋਂ ਪਹਿਲਾਂ ਵਿਧਾਇਕ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਟਿਕਟ ਦੀ ਦਾਅਵੇਦਾਰੀ ਲਈ ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਸੋਥਾ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਬੇਟੇ ਰਾਜ ਬਲਵਿੰਦਰ ਸਿੰਘ ਮਰਾੜ੍ਹ, ਜ਼ਲਿ੍ਹਾ ਪ੍ਰਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ, ਚੇਅਰਮੈਨ ਜ਼ਲਿ੍ਹਾ ਪ੍ਰਰੀਸ਼ਦ ਨਰਿੰਦਰ ਕਾਉਣੀ, ਪੰਜਾਬ ਰਾਈਸ ਮਿਲਜ਼ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਵੱਲੋਂ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ ਪਰ ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਕਰਨ ਕੌਰ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਓਧਰ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ, ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੁਯੰਕਤ ਅਕਾਲੀ ਦਲ ਵੱਲੋਂ ਰਾਜੇਸ਼ ਗੋਰਾ ਪੇਠਲਾ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਸੁਖਰਾਜ ਸਿੰਘ, ਸੰਯੁਕਤ ਸਮਾਜ ਮੋਰਚਾ ਵੱਲੋਂ ਡਾ. ਅਨਰੂਪ ਕੌਰ ਨੂੰ ਪਹਿਲਾਂ ਹੀ ਉਮੀਦਵਾਰ ਐਲਨਿਆਂ ਜਾ ਚੁੱਕਾ ਹੈ ਜਿਸਦੇ ਚਲਦਿਆਂ ਮੁਕਤਸਰ 'ਚ ਉਕਤ ਪਾਰਟੀਆਂ 'ਚ ਇਸ ਵਾਰ ਸਖਤ ਮੁਕਾਬਲੇ ਹੋਣਗੇ।