ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ

ਸਾਬਕਾ ਵਿਧਾਇਕ ਨੇ ਤਲਵੰਡੀ ਮੱਲੀਆਂ ’ਚ ਵਰਕਰਾਂ ਨਾਲ ਕੀਤੀ ਮੀਟਿੰਗ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਧਰਮਕੋਟ ’ਚ ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਸੰਬੰਧੀ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ’ਚ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤਹਿਤ ਪਿੰਡ ਤਲਵੰਡੀ ਮੱਲੀਆਂ ਵਿਖੇ ਕਾਂਗਰਸੀ ਆਗੂ ਤਜਿੰਦਰਪਾਲ ਸਿੰਘ ਨੰਬਰਦਾਰ ਦੇ ਗ੍ਰਹਿ ਵਿਚ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਇਕਜੁੱਟ ਹੋ ਕੇ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਮਿਸ਼ਨ ਫ਼ਤਿਹ 2027 ਦਾ ਆਗਾਜ਼ ਕੀਤਾ। ਮੀਟਿੰਗ ਵਿਚ ਹਲਕੇ ਦੀ ਰਾਜਨੀਤਿਕ ਸਥਿਤੀ, ਲੋਕ ਮੁੱਦਿਆਂ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਰਣਨੀਤੀਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਆਵਾਜ਼ ਬਣ ਕੇ ਉੱਭਰੀ ਹੈ ਅਤੇ ਅੱਜ ਵੀ ਲੋਕਾਂ ਦੀਆਂ ਉਮੀਦਾਂ ਕਾਂਗਰਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਲੋਕ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਹੀ ਉਹ ਤਾਕਤ ਹੈ ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ’ਤੇ ਲਿਆ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ਫਤਿਹ 2027 ਸਿਰਫ਼ ਇਕ ਨਾਅਰਾ ਨਹੀਂ, ਸਗੋਂ ਇਹ ਪਾਰਟੀ ਦੇ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਏ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਏ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਇਕਜੁੱਟਤਾ ਨੂੰ ਮਜ਼ਬੂਤ ਬਣਾਉਣ ਅਤੇ ਹਲਕੇ ਦੇ ਹਰ ਪਿੰਡ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ। ਲੋਹਗੜ੍ਹ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ, ਸੋਹਣਾ ਸਿੰਘ ਖੇਲਾ ਯੂਥ ਆਗੂ, ਗੁਰਵਿੰਦਰ ਸਿੰਘ ਜਵੰਦਾ ਯੂਥ ਆਗੂ, ਜਸਮੱਤ ਸਿੰਘ ਮੱਤਾ ਸਰਪੰਚ, ਬੀਰਪਾਲ ਕੌਰ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਜੀਤੂ, ਸੁਖਦੇਵ ਸਿੰਘ ਬਿੱਲੂ, ਨਾਜ਼ਰ ਸਿੰਘ ਮੱਲ੍ਹੀ, ਜੰਗ ਸਿੰਘ ਮੈਂਬਰ, ਜੰਗ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ ਮੈਂਬਰ, ਜਸਵੀਰ ਸਿੰਘ ਮੈਂਬਰ, ਕੇਵਲ ਸਿੰਘ ਮਹੰਤ, ਗਲੋਡੀ ਪ੍ਰਧਾਨ, ਬੂਟਾ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੱਲੀ, ਮਨਦੀਪ ਸੰਧੂ, ਰਿੰਪਾ, ਸੁਲਖਣ ਸਿੰਘ, ਜੀਵਨ ਸਿੰਘ ਮੱਲੀ, ਕੇਵਲ ਕ੍ਰਿਸ਼ਨ, ਬੱਬੀ ਸ਼ਰਮਾ, ਦਲਜੀਤ ਸਿੰਘ ਮੱਲੀ ਸਮੇਤ ਪਿੰਡ ਤਲਵੰਡੀ ਮੱਲੀਆਂ ਦੇ ਪੰਚ, ਸਾਬਕਾ ਸਰਪੰਚ, ਨੰਬਰਦਾਰ ਅਤੇ ਹੋਰ ਮੋਹਤਬਰ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ।