ਕਾਂਗਰਸ ਪਾਰਟੀ ਨੇ ਹਲਕੇ ’ਚ ਵਜਾਇਆ ਚੋਣਾਂ ਦਾ ਬਿਗੁਲ, ਪਿੰਡ ਬੁੱਘੀਪੁਰਾ ਵਿਖੇ ਹੋਈ ਮੀਟਿੰਗ
ਪੰਜਾਬ ਪ੍ਰਦੇਸ਼ ਕਾਂਗਰਸਜਥੇਬੰਦੀ ਆਗੂਆਂ ’ਤੇ ਪਰਚੇ ਰੱਦ ਕਰਨ ਦੀ ਮੰਗ
Publish Date: Fri, 08 May 2026 04:55 PM (IST)
Updated Date: Sat, 09 May 2026 04:06 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਫਤਿਹ 2027 ਤਹਿਤ ਹਲਕਾ ਧਰਮਕੋਟ ਵਿਚ ਕਾਂਗਰਸ ਪਾਰਟੀ ਵੱਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੇ ਅਧੀਨ ਸਿਆਸਤਦਾਨ ਅਤੇ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਪਿੰਡ ਬੁੱਘੀਪੁਰਾ ਵਿਖੇ ਰਿੰਕੂ ਮੈਂਬਰ ਦੇ ਗ੍ਰਹਿ ਵਿਚ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ, ਯੂਥ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ’ਚ ਜੁਟਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਹਲਕੇ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਪਹੁੰਚਾਉਣ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਵਿਚ ਇਕ ਵਾਰ ਫ਼ਿਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਮਨ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਉਹ ਇਕੱਲੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ 2027 ਸਿਰਫ਼ ਇਕ ਰਾਜਨੀਤਿਕ ਮੁਹਿੰਮ ਨਹੀਂ, ਸਗੋਂ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਦਾ ਸੰਕਲਪ ਹੈ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਧਰਮਕੋਟ ਦੇ ਹਰ ਪਿੰਡ ਅਤੇ ਹਰ ਵਾਰਡ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਗੁਰਵਿੰਦਰ ਸਿੰਘ ਜਵੰਦਾ ਯੂਥ ਆਗੂ, ਸੋਹਣਾ ਖੇਲਾ ਜਲਾਲਾਬਾਦ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮੋਗਾ, ਕੈਪਟਨ ਹਰਨੇਕ ਸਿੰਘ, ਮਨਜਿੰਦਰ ਸਿੰਘ ਮਨੀ, ਚਰਨਾ ਗਿੱਲ, ਦਲਜੀਤ ਸਿੰਘ ਨੰਬਰਦਾਰ, ਲਖਵੀਰ ਸਿੰਘ ਲੱਖਾ, ਬੇਅੰਤ ਸਿੰਘ, ਹਰਮਨ ਚੀਮਾ, ਹਰਨੇਕ ਸਿੰਘ, ਸੁਰਜੀਤ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਗੁਰਮੀਤ ਗੀਤਾ, ਉਧਮ ਸਿੰਘ ਗਿੱਲ, ਅਮਨਦੀਪ ਸਿੰਘ ਖਾਲਸਾ, ਗੁਰਮੇਲ ਸਿੰਘ ਐੱਫਸੀਆਈ, ਸੁਰਜੀਤ ਸਿੰਘ ਦਿਉਲ, ਚੰਦ ਸਿੰਘ ਫੌਜੀ, ਇਕਬਾਲ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿਚ ਮੋਹਤਬਰ ਸੱਜਣ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।