ਵਿਧਾਇਕ ਅਰੋੜਾ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਧਾਇਕ ਡਾ. ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਪ੍ਰਵੀਨ ਕੁਮਾਰ ਸ਼ਰਮਾ ਤੇ ਹੋਰ।
Publish Date: Sat, 17 Jan 2026 03:42 PM (IST)
Updated Date: Sun, 18 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਾਰਡ 16 ’ਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਵਿਜੇ ਭੂਸ਼ਣ ਟੀਟੂ, ਆਪ ਆਗੂ ਡਿੰਪੀ ਗਿੱਲ, ਸਾਬਕਾ ਕੌਂਸਲਰ ਦਵਿੰਦਰ ਸਿੰਘ ਤਿਵਾੜੀ, ਕੌਂਸਲਰ ਜਗਦੀਪ ਸਿੰਘ, ਕੌਂਸਲਰ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਰਾਕੇਸ਼ ਮਿੱਡਾ, ਸਾਬਕਾ ਕੌਂਸਲਰ ਰਾਕੇਸ਼ ਕਾਲਾ ਬਜਾਜ, ਹਿੰਮਤ ਸਿੰਘ ਜੱਬਲ ਅਤੇ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਅਤੇ ਆਪ ਵਲੰਟੀਅਰ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਅਤੇ ਹਰ ਪੱਖ ਤੋਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਮੋਗਾ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਜਿਸ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਵਾਰਡ ਕੌਂਸਲਰ ਵਿਜੇ ਭੂਸ਼ਣ ਟੀਟੂ ਅਤੇ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਾਰਡ ਵਿਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।