ਅਦਾਲਤ ਵੱਲੋਂ ਇੱਕ ਭਗੌੜਾ ਕਰਾਰ
ਅਦਾਲਤ ਵੱਲੋਂ ਭਗੌੜਾ ਕਰਾਰ
Publish Date: Sat, 14 Mar 2026 05:18 PM (IST)
Updated Date: Sat, 14 Mar 2026 05:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਅਦਾਲਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੁਲਦੀਪ ਭਾਟੀਆ ਪੁੱਤਰ ਪ੍ਰਾਣਨਾਥ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਭਗੌੜਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਵੱਲੋਂ ਉਕਤ ਅਦਾਲਤ ’ਚ ਇਕ ਚੈੱਕ ਬਾਊਂਸ ਦਾ ਕੇਸ ਦਾਇਰ ਕੀਤਾ ਗਿਆ ਸੀ, ਜਿਸ ਸਬੰਧੀ ਮਾਣਯੋਗ ਅਦਾਲਤ ਵੱਲੋਂ ਵਾਰ-ਵਾਰ ਬੁਲਾਏ ਜਾਣ ’ਤੇ ਵੀ ਉਕਤ ਵਿਅਕਤੀ ਅਦਾਲਤ ਵਿਚ ਪੇਸ਼ ਨਹੀਂ ਹੋਇਆ, ਜਿਸ ’ਤੇ ਅਦਾਲਤ ਨੇ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੰਦੇ ਹੋਏ ਉਸ ਦੀ ਜਾਇਦਾਦ ਕੁਰਕ ਕਰਨ ਸਬੰਧੀ ਲਿਸਟ ਮੰਗੀ ਹੈ।