ਗਊਸੇਵਾ ਸਭ ਤੋਂ ਵੱਡਾ ਪੁੰਨ ਦਾ ਕੰਮ : ਅਭਿਸ਼ੇਕ
ਗਊਆਂ ਦੀ ਸੇਵਾ ਕਰਨਾ ਸਭ
Publish Date: Fri, 08 May 2026 03:26 PM (IST)
Updated Date: Sat, 09 May 2026 04:03 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਗਊਆਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਅਤੇ ਜੋ ਮਨੁੱਖ ਨਿਸ਼ਕਾਮ ਭਾਵਨਾ ਨਾਲ ਗਊ ਮਾਤਾ ਦੀ ਸੇਵਾ ਕਰਦਾ ਹੈ, ਉਸ ਦੇ ਜੀਵਨ ਦੇ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। ਇਹ ਪ੍ਰਗਟਾਵਾ ਐੱਸਐੱਫ਼ਸੀ ਸਕੂਲ ਦੇ ਐੱਮਡੀ ਐਡਵੋਕੇਟ ਅਭਿਸ਼ੇਕ ਜਿੰਦਲ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਵਿਚ ਗਊ ਮਾਤਾ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਗਊ ਦੇ ਅੰਦਰ ਸਾਰੇ ਦੇਵੀ-ਦੇਵਤਿਆਂ ਦਾ ਵਾਸ ਮੰਨਿਆ ਜਾਂਦਾ ਹੈ ਅਤੇ ਗਊ ਦੀ ਸੇਵਾ ਕਰਨ ਨਾਲ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਗਊ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਧਾਰਮਿਕ ਅਤੇ ਮਨੁੱਖੀ ਮੁੱਲਾਂ ਨੂੰ ਮਜ਼ਬੂਤੀ ਮਿਲ ਸਕੇ। ਅੰਤ ’ਚ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੀ ਪਸ਼ੂ-ਪੰਛੀਆਂ ਨਾਲ ਪਿਆਰ ਕਰਨ ਅਤੇ ਗਊ ਸੇਵਾ ਵਰਗੇ ਚੰਗੇ ਕੰਮਾਂ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ’ਚ ਦਇਆ, ਸੇਵਾ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।