ਸੀਟੀ ਯੂਨੀਵਰਸਿਟੀ ’ਚ ਦੀਕਸ਼ਾਂਤ ਸਮਾਰੋਹ ਕਰਵਾਇਆ
ਸੀਟੀ ਯੂਨੀਵਰਸਿਟੀ ਨੇ ਆਪਣਾ
Publish Date: Sat, 21 Feb 2026 05:00 PM (IST)
Updated Date: Sun, 22 Feb 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਸੀਟੀ ਯੂਨੀਵਰਸਿਟੀ ਨੇ ਆਪਣਾ ਤੀਜਾ ਦੀਕਸ਼ਾਂਤ ਸਮਾਰੋਹ ਬੜੀ ਸ਼ਾਨ ਨਾਲ ਆਯੋਜਿਤ ਕੀਤਾ। ਇਸ ਮੌਕੇ ’ਤੇ ਇਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ’ਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਹ ਸਮਾਰੋਹ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸਿੱਖਿਆ ਦੀ ਤਾਕਤ ਦਾ ਜਸ਼ਨ ਸੀ। ਇਸ ਕਾਰਜਕ੍ਰਮ ਦੇ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆ ਮਾਨਯੋਗ ਮੰਤਰੀ, ਰੈਵਨਿਊ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਪੰਜਾਬ ਸਨ। ਜਿਨ੍ਹਾਂ ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਵਧਾਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਦੀਪਕ ਬਾਲੀ, ਉੱਪ ਅਧਿਆਕਸ਼, ਪੰਜਾਬੀ ਸਭਿਆਚਾਰ ਸਮਨਵਯ ਬੋਰਡ ਅਤੇ ਸਰਵਜੀਤ ਕੌਰ ਮਾਣੂੰਕੇ ਵਿਧਾਇਕ ਜਗਰਾਓ ਵੀ ਹਾਜ਼ਰ ਰਹੇ। ਇਸ ਮੌਕੇ ’ਤੇ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਨਿਤਿਨ ਟੰਡਨ, ਪ੍ਰੋ ਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ, ਰਜਿਸਟਰਾਰ ਸੰਜੇ ਖੰਡੂਰੀ ਅਤੇ ਡਾਇਰੈਕਟਰ ਡੀਐੱਸਡਬਲਯੂ ਇੰਜੀਨੀਅਰ ਦਵਿੰਦਰ ਸਿੰਘ ਸਮੇਤ ਕਈ ਸਤਿਕਾਰਯੋਗ ਵਿਅਕਤੀ, ਅਧਿਆਪਕ, ਮਾਤਾ-ਪਿਤਾ ਅਤੇ ਵਿਦਿਆਰਥੀ ਮੌਜੂਦ ਸਨ। ਆਪਣੇ ਸੰਬੋਧਨ ਵਿਚ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੀਕਸ਼ਾਂਤ ਸਮਾਰੋਹ ਸਿਰਫ਼ ਪੜ੍ਹਾਈ ਦਾ ਅੰਤ ਨਹੀਂ, ਸਗੋਂ ਜ਼ਿੰਮੇਵਾਰੀਆਂ ਅਤੇ ਮੌਕਿਆਂ ਨਾਲ ਭਰੇ ਨਵੇਂ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮੁੱਲਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡਿਆ ਨੇ ਯੂਨੀਵਰਸਿਟੀ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਸਰਵਾਂਗੀਣ ਵਿਕਾਸ ਲਈ ਕੀਤੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਯੁਵਾਂ ਨੂੰ ਦੇਸ਼ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਆਪਣੀ ਸਿੱਖਿਆ ਤੇ ਹੁਨਰ ਨੂੰ ਸਮਾਜ ਦੀ ਭਲਾਈ ਲਈ ਵਰਤਣ ਦਾ ਸੰਦੇਸ਼ ਦਿੱਤਾ। ਜਦੋਂ ਵਿਦਿਆਰਥੀ ਮੰਚ ’ਤੇ ਆ ਕੇ ਆਪਣੀਆਂ ਡਿਗਰੀਆਂ ਪ੍ਰਾਪਤ ਕਰ ਰਹੇ ਸਨ, ਉਦੋਂ ਮਾਹੌਲ ਮਾਣ ਅਤੇ ਭਾਵਨਾਵਾਂ ਨਾਲ ਭਰਪੂਰ ਸੀ। ਇਹ ਪਲ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਅਤੇ ਸਮਰਪਣ ਦਾ ਪ੍ਰਤੀਕ ਸੀ। ਤੀਜਾ ਦੀਕਸ਼ਾਂਤ ਸਮਾਰੋਹ ਖੁਸ਼ੀ ਅਤੇ ਪ੍ਰੇਰਣਾ ਨਾਲ ਸਮਾਪਤ ਹੋਇਆ, ਜਿੱਥੋਂ ਸਾਰੇ ਵਿਦਿਆਰਥੀ ਇਕ ਉਜਵਲ ਭਵਿੱਖ ਵੱਲ ਕਦਮ ਵਧਾਉਂਦੇ ਨਜ਼ਰ ਆਏ।