ਦਸਮੇਸ਼ ਹਾਈ ਸਕੂਲ ਮੋਗਾ ਦਾ ਨਤੀਜਾ ਰਿਹਾ 100 ਫ਼ੀਸਦੀ
ਮੋਗਾ ਦੀ ਨਾਮਵਰ ਵਿੱਦਿਅਕ
Publish Date: Fri, 15 May 2026 03:29 PM (IST)
Updated Date: Sat, 16 May 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ:ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀ 10ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ । ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪ੍ਰਿੰਸੀਪਲ ਸੁਰਿੰਦਰ ਕੌਰ ਜੱਸਲ ਨੇ ਦੱਸਿਆ ਕਿ ਸਾਡੇ ਸਕੂਲ ਨਤੀਜਾ ਹਰ ਸਾਲ 100 ਫੀਸਦੀ ਰਹਿੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਦਾ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ 650 ’ਚੋਂ 589 ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭੁਪਿੰਦਰ ਸੈਣੀ ਅਤੇ ਸ਼ਿਵਮ ਨੇ 650 ਵਿਚੋਂ 586 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਤਰੁਣ ਨੇ 650 ’ਚੋਂ 585 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬਾਕੀ ਸਾਰੇ ਬੱਚਿਆਂ ਨੇ ਵੀ ਵਧੀਆ ਨੰਬਰ ਪ੍ਰਾਪਤ ਕਰ ਪਹਿਲੇ ਦਰਜ ’ਤੇ ਪਾਸ ਹੋਏ। ਇਸ ਮੌਕੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪ੍ਰਿੰਸੀਪਲ ਸੁਰਿੰਦਰ ਕੌਰ ਜੱਸਲ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ਼ ਦੀ ਮਿਹਨਤ ਅਤੇ ਚੰਗੇ ਨਤੀਜੇ ਆਉਣ ’ਤੇ ਵਧਾਈ ਦਿੱਤੀ।