ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਰਿਹਾ ਸੌ ਫੀਸਦੀ
ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਬਾਰਵੀਂ ਕਲਾਸ ਦਾ ਨਤੀਜਾ 100% ਰਿਹਾ
Publish Date: Sat, 16 May 2026 05:03 PM (IST)
Updated Date: Sun, 17 May 2026 04:04 AM (IST)

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 % ਰਿਹਾ । ਸਕੂਲ ਵਿੱਚ ਆਰਟਸ , ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 92 ਵਿਦਿਆਰਥੀ ਅਪੀਅਰ ਹੋਏ । ਆਰਟਸ ਗਰੁੱਪ ਵਿੱਚ ਕਸ਼ਿਸ਼ ਪੁੱਤਰੀ ਭੁਪਿੰਦਰ ਕੁਮਾਰ ਨੇ 93 % ਅੰਕ ਪ੍ਰਾਪਤ ਕਰਕੇ ਪਹਿਲਾ , ਰਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਅਤੇ ਰਿਤਿਕਾ ਪੁੱਤਰੀ ਪਰਮਿੰਦਰ ਸਿੰਘ ਨੇ 90..4 % ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਨੀਤ ਕੌਰ ਬਰਾੜ ਪੁੱਤਰੀ ਰਾਜਿੰਦਰ ਸਿੰਘ ਨੇ 90 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ । ਕਮਰਸ ਗਰੁੱਪ ਵਿੱਚ ਰਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੇ 79 % ਅੰਕ ਪ੍ਰਾਪਤ ਕਰਕੇ ਪਹਿਲਾ , ਜਸਕੀਰਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ 78.8 % ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਨੇ 78.6 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ । ਸਾਇੰਸ ਗਰੁੱਪ ਵਿੱਚ ਹਰਮੀਤ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 93.6 % ਅੰਕ ਪ੍ਰਾਪਤ ਕਰਕੇ ਪਹਿਲਾ , ਕਮਲਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 91.8 % ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜੈਸਮੀਨ ਕੌਰ ਪੁੱਤਰੀ ਗੁਰਮੇਲ ਸਿੰਘ ਨੇ 90.4 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ । ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 92 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 % ਤੋਂ ਉੱਪਰ ਅੰਕ ਹਾਸਿਲ ਕੀਤੇ ਅਤੇ 29 ਵਿਦਿਆਰਥੀਆਂ ਨੇ 80 % ਤੋਂ ਉੱਪਰ ਅੰਕ ਹਾਸਿਲ ਕੀਤੇ ਹਨ । ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।