ਅਧਿਆਪਕ ਜੋੜੇ ਦੀ ਮੌਤ ਦਾ ਮਾਮਲਾ: ਰੋਸ 'ਚ ਆਈਆਂ ਜਥੇਬੰਦੀਆਂ ਨੇ ਮੋਗਾ ਵਿਖੇ ਨੈਸ਼ਨਲ ਹਾਈਵੇ ਕੀਤਾ ਜਾਮ
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਡਿਊਟੀ ’ਤੇ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਏ ਅਧਿਆਪਕ ਜੋੜੇ ਦੇ ਬੱਚਿਆਂ ਲਈ ਇਨਸਾਫ਼ ਅਤੇ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਮੋਗਾ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਨੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਨੈਸ਼ਨਲ ਹਾਈਵੇ ਨੂੰ ਮੁਕੰਮਲ ਤੌਰ 'ਤੇ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Publish Date: Sun, 18 Jan 2026 03:45 PM (IST)
Updated Date: Sun, 18 Jan 2026 03:52 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ: ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਡਿਊਟੀ ’ਤੇ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਏ ਅਧਿਆਪਕ ਜੋੜੇ ਦੇ ਬੱਚਿਆਂ ਲਈ ਇਨਸਾਫ਼ ਅਤੇ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਮੋਗਾ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਨੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਨੈਸ਼ਨਲ ਹਾਈਵੇ ਨੂੰ ਮੁਕੰਮਲ ਤੌਰ 'ਤੇ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਚੋਣਾਂ ਵਾਲੇ ਦਿਨ ਧੁੰਦ ਕਾਰਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੀ ਮੌਤ ਹੋ ਗਈ ਸੀ। ਇਸ ਹਾਦਸੇ ਨੇ ਦੋ ਮਾਸੂਮ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਖੋਹ ਲਿਆ। ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਐਲਾਨੀ ਗਈ ਮਾਮੂਲੀ ਰਾਸ਼ੀ ਪਰਿਵਾਰ ਦੇ ਹੋਏ ਵੱਡੇ ਨੁਕਸਾਨ ਅਤੇ ਬੱਚਿਆਂ ਦੇ ਭਵਿੱਖ ਦੇ ਮੁਕਾਬਲੇ ਬਹੁਤ ਘੱਟ ਹੈ।