ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Sat, 30 May 2026 04:04 PM (IST)
Updated Date: Sat, 30 May 2026 04:08 PM (IST)

- ਵਿਦਿਅਰਥੀਆਂ ਨੂੰ ਤੰਬਾਕੂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਚਾਨਾ, ਪੰਜਾਬੀ ਜਾਗਰਣ ਫਰੀਦਕੋਟ : ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਅਤੇ ਜ਼ਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ ਡਾ. ਹਿਮਾਂਸ਼ੂ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸਕੂਲੀ ਵਿਦਿਅਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ, ਕੋਟਪਾ-2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ, ਪਿੰਡਾਂ ਅਤੇ ਵਿਦਿਅਕ ਅਦਾਰਿਆਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਨ ਸਬੰਧੀ ਵਿਸ਼ੇਸ਼ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀਰੋੜੀ-ਡੱਗੋ ਰੋਮਾਣਾ ਵਿਖੇ ਪ੍ਰਿੰਸੀਪਲ ਮਨਿੰਦਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਤੰਬਾਕੂ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਹਤ ਟੀਮ ਵਿੱਚ ਸ਼ਾਮਿਲ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ-ਕਮ-ਸਹਾਇਕ ਨੋਡਲ ਅਫਸਰ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਡਾ.ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਕੁਮਾਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਲਖਵਿੰਦਰ ਸਿੰਘ ਕੈਂਥ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਤੰਬਾਕੂ ਅਤੇ ਨਸ਼ਿਆਂ ਦੇ ਮਨੁੱਖੀ ਸਰੀਰ ਦੇ ਨਾਲ-ਨਾਲ ਵਾਤਾਵਰਨ ਤੇ ਪੈਂਦੇ ਮਾੜ੍ਹੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਚੰਗੇ ਭਵਿੱਖ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਉਹਨਾਂ ਸਰੀਰਕ,ਮਾਨਸਿਕ ਅਤੇ ਸੋਸ਼ਲ ਤੰਦਰੁਸਤੀ,ਚੰਗਾ ਰਹਿਣ-ਸਹਿਣ,ਚੰਗੀ ਖੁਰਾਕ ਅਤੇ ਚੰਗੇ ਵਿਚਾਰ ਅਪਨਾਉਣ ਦੀ ਸਲਾਹ ਵੀ ਦਿੱਤੀ। ਸਿਹਤ ਅਧਿਕਾਰੀਆਂ ਨੇ ਸਕੂਲ ਦੇ ਬਾਹਰ ਪ੍ਰਦਰਸ਼ਿਤ ਕਰਨ ਲਈ ਤੰਬਾਕੂਨੋਸ਼ੀ ਵਿਰੋਧੀ ਜਾਗਰੂਕਤਾ ਸਮੱਗਰੀ ਜਾਰੀ ਕਰਦਿਆਂ ਦੱਸਿਆ ਕਿ ਕੋਟਪਾ ਐਕਟ-2003 ਦੀ ਧਾਰਾ 6-ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ,ਚੱਬਣ ਵਾਲੇ ਤੰਬਾਕੂ ਉਤਪਾਦ ਆਦਿ ਵੇਚਣਾ ਅਪਰਾਧ ਹੈ ਅਤੇ ਧਾਰਾ 6-ਬੀ ਤਹਿਤ ਕਿਸੇ ਵੀ ਵਿਦਿਅਕ ਸੰਸਥਾ ਦੀ ਚਾਰ ਦਿਵਾਰੀ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲੇ ਨੂੰ ਸਜ਼ਾ ਅਤੇ ਜ਼ੁਰਮਾਨਾ ਹੋ ਸਕਦਾ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਰਹਿਤ ਸੰਸਥਾ ਐਲਾਨ ਕਰਨ ਦੀ ਅਪੀਲ ਕੀਤੀ। ਸਕੂਲ ਮੁਖੀ ਮੈਡਮ ਮਨਿੰਦਰ ਕੌਰ ਨੇ ਸਰਕਾਰ ਵੱਲੋਂ ਚਲਾਈ ਇਸ ਤੰਬਾਕੂ ਵਿਰੋਧੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ੳਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸਕੂਲ ਮੁਕੰਮਲ ਤੌਰ ਤੇ ਤੰਬਾਕੂ ਤੇ ਨਸ਼ਾ ਮੁਕਤ ਸੰਸਥਾ ਹੈ, ਉਨ੍ਹਾਂ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਧਰਮਿੰਦਰ ਸਿੰਘ,ਹਰਪ੍ਰੀਤ ਸਿੰਘ,ਡਾ.ਰਜਿੰਦਰ ਕੌਰ,ਆਂਚਲ ਅਤੇ ਮਨਿੰਦਰਪਾਲ ਕੌਰ ਨੇ ਪੂਰਨ ਸਹਿਯੋਗ ਦਿੱਤਾ।