ਡੀਸੀ ਵੱਲੋਂ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦਾਂ ਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦਾਂ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ
Publish Date: Sun, 19 Oct 2025 04:57 PM (IST)
Updated Date: Sun, 19 Oct 2025 04:59 PM (IST)
ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਬਾਦਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਰੌਸ਼ਨੀ, ਖੁਸ਼ਹਾਲੀ ਅਤੇ ਭਾਈਚਾਰੇ ਦੇ ਸਨੇਹੇ ਦਾ ਪ੍ਰਤੀਕ ਹੈ। ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਤੇ ਪਲਾਸਟਿਕ, ਫਟਾਕਿਆਂ ਆਦਿ ਦੀ ਵਰਤੋਂ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਫਟਾਕਿਆਂ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਬਜ਼ੁਰਗਾਂ, ਬੱਚਿਆਂ ਅਤੇ ਪਸ਼ੂਆਂ ਦੀ ਸਿਹਤ ‘ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ। ਇਸ ਲਈ ਸਾਨੂੰ ਚਾਹੀਦਾ ਹੈ ਕਿ ਮਿੱਟੀ ਦੇ ਦੀਏ ਜਗਾ ਕੇ, ਸਧਾਰਨ ਤਰੀਕੇ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਇਸ ਤਿਉਹਾਰ ਨੂੰ ਖੁਸ਼ੀ, ਸਨੇਹ ਤੇ ਸਾਂਝ ਦਾ ਪ੍ਰਤੀਕ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਸਾਨੂੰ ਚਾਨਣ ਤੇ ਨੇਕੀ ਦੀ ਜਿੱਤ ਦਾ ਸਬਕ ਦਿੰਦੀ ਹੈ। ਇਸ ਦਿਨ ਸਾਨੂੰ ਇਹ ਵਚਨ ਲੈਣਾ ਚਾਹੀਦਾ ਹੈ ਕਿ ਅਸੀਂ ਸਾਫ਼ ਸੂਥਰਾ ਵਾਤਾਵਰਣ ਬਣਾਈ ਰੱਖਾਂਗੇ ਅਤੇ ਸਮਾਜਿਕ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸੁਹਾਰਦੇ ਦੀ ਭਾਵਨਾ ਨਾਲ ਮਨਾਉਣ।