ਨਰਸ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਜਿਲ੍ਹਾ ਸਿੱਖਿਆ ਅਤੇ ਸੂਚਨਾ
Publish Date: Wed, 13 May 2026 03:47 PM (IST)
Updated Date: Thu, 14 May 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਅਫ਼ਸਰ ਸਿਹਤ ਵਿਭਾਗ ਦਫ਼ਤਰ ਸਿਵਲ ਸਰਜਨ ਮੋਗਾ ਜਸਜੀਤ ਕੌਰ ਨੇ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਮੂਹ ਨਰਸਿੰਗ ਸਟਾਫ਼ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨਰਸ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਆਪਣੀ ਨਿਸ਼ਕਾਮ ਸੇਵਾ, ਮਮਤਾ ਅਤੇ ਸਮਰਪਣ ਨਾਲ ਮਰੀਜ਼ਾਂ ਦੀ ਦੇਖਭਾਲ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਰਸ ਦਿਨ-ਰਾਤ ਆਪਣੀ ਡਿਊਟੀ ਨਿਭਾਉਂਦੀਆਂ ਹੋਈਆਂ ਮਨੁੱਖਤਾ ਦੀ ਸੇਵਾ ਕਰਦੀਆਂ ਹਨ ਅਤੇ ਸਿਹਤ ਵਿਭਾਗ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਖਾਸ ਕਰਕੇ ਐਮਰਜੈਂਸੀ ਅਤੇ ਮੁਸ਼ਕਲ ਹਾਲਾਤਾਂ ਵਿਚ ਨਰਸਿੰਗ ਸਟਾਫ਼ ਦੀ ਸੇਵਾ ਸ਼ਲਾਘਾਯੋਗ ਰਹਿੰਦੀ ਹੈ। ਉਨ੍ਹਾਂ ਸਮੂਹ ਨਰਸਿੰਗ ਅਧਿਕਾਰੀਆਂ ਅਤੇ ਸਟਾਫ਼ ਦੇ ਚੰਗੇ ਭਵਿੱਖ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਸਮਾਜ ਦੇ ਲਈ ਨਰਸ ਹਮੇਸ਼ਾ ਸਤਿਕਾਰਯੋਗ ਅਹੁਦਾ ਹੈ।