ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ : ਹਿਮਾਂਸ਼ੂ ਅਰੋੜਾ ਸੀਜੇਐੱਮ/ਸਕੱਤਰ
Publish Date: Thu, 04 Dec 2025 04:29 PM (IST)
Updated Date: Fri, 05 Dec 2025 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸਿੱਖਿਆ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸਦੀ ਸ਼ਲਾਘਾ ਕਰਦਿਆ ਹਿਮਾਂਸ਼ੂ ਅਰੋੜਾ, ਸੀਜੇਐੱਮ/ਸਕੱਤਰ ਸਾਹਿਬ ਨੇ ਕਿਹਾ ਕਿ ਇਨ੍ਹਾਂ ਬੱਚਿਆਂ ’ਚ ਉਹ ਕਾਬਲੀਅਤ ਹੈ ਜੋ ਆਮ ਮਨੁੱਖ ’ਚ ਨਹੀਂ। ਇਸ ਮੌਕੇ ਹਿਮਾਂਸ਼ੂ ਅਰੋੜਾ, ਸੀਜੇਐਮ/ਸਕੱਤਰ ਸਾਹਿਬ ਵੱਲੋਂ ਦੱਸਿਆ ਕਿ ਜੇਕਰ ਇਨ੍ਹਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ’ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ। ਇਸ ਮੌਕੇ ਜਸਪਾਲ ਮੌਗਾ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਵੀ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਸ਼ਮੂਲੀਅਤ ਨਾਲ ਬੱਚਿਆਂ ’ਚ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸਤੋਂ ਇਲਾਵਾ ਨਾਲਸਾ ਟੋਲ ਫਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।