ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿੱਢੀ ਲਗਾਉਣ ਦੀ ਮੁਹਿੰਮ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਮੁਹਿੰਮ ਦੀ ਸ਼ੁਰੂਆਤ
Publish Date: Fri, 22 May 2026 05:48 PM (IST)
Updated Date: Fri, 22 May 2026 05:49 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਪੈਸ਼ਲ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਮਿਤੀ 22.05.2026 ਨੂੰ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਮਿਸ: ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ), ਮਿਸ:ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀ. ਡਵੀ.); ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਵੱਲੋਂ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆ ਨੇ ਦੱਸਿਆ ਕਿ ਚੰਗੇ ਅਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮੱਸਿਆ ਦੇ ਹੱਲ ਲਈ 1952 ਵਿੱਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਸੀ। ਮਾਨਯੋਗ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਦਰੱਖਤਾਂ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋਂ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ’ਤੇ ਕੇਂਦਰਿਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਵਣ ਵਿਭਾਗ ਦੇ ਸਹਿਯੋਗ ਨਾਲ ਸਟਾਫ ਵੱਲੋਂ ਵੀ ਬੂਟੇ ਲਗਾਏ ਗਏ।