ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ
ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ, ਦੇਸ਼ ਵਿੱਚ ਦਿਨੋਂ-ਦਿਨ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ, ਰਾਜਨੀਤਿਕ, ਆਰਥਿਕ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸ਼ਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ 2026 ਐਤਵਾਰ ਨੂੰ ਸਵੇਰੇ ਠੀਕ 10-30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ।
Publish Date: Sat, 30 May 2026 05:11 PM (IST)
Updated Date: Sat, 30 May 2026 05:14 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ, ਦੇਸ਼ ਵਿੱਚ ਦਿਨੋਂ-ਦਿਨ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ, ਰਾਜਨੀਤਿਕ, ਆਰਥਿਕ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸ਼ਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ 2026 ਐਤਵਾਰ ਨੂੰ ਸਵੇਰੇ ਠੀਕ 10-30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਬੋਹੜ ਸਿੰਘ ਔਲਖ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਸੁਖਦਰਸ਼ਨ ਰਾਮ ਸ਼ਰਮਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਚਰਨਜੀਤ ਸਿੰਘ ਚਮੇਲੀ, ਰੇਸ਼ਮ ਸਿੰਘ ਮੱਤਾ ਅਤੇ ਜਸਵੰਤ ਸਿੰਘ ਨਿੱਕਾ ਔਲਖ ਨੇ ਦੱਸਿਆ ਕਿ ਇਸ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਭਾਰਤੀ ਕਮਿਊਨਿਸ਼ਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕਨਵੈਨਸ਼ਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੇ ਪੁਰਾਣੇ ਆਗੂ ਸਵ. ਕਾਮਰੇਡ ਸੁਮਿੱਤਰ ਸਿੰਘ ਬਰਾੜ ਵਾਸੀ ਪਿੰਡ ਲੰਡੇ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ।