ਗੁਰੂਸਰ ਯੋਧਾ ਵਿਖੇ ਘਰ-ਘਰ ਜਾ ਕੇ ਕੀਤੀ ਜਾਂਚ
ਗੁਰੂਸਰ ਯੋਧਾ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀ ਜਾਂਚ
Publish Date: Sat, 09 May 2026 03:27 PM (IST)
Updated Date: Sat, 09 May 2026 03:29 PM (IST)
ਵਰਿੰਦਰ ਬੱਬੂ, ਪੰਜਾਬੀ ਜਾਗਰਣ ਲੰਬੀ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੈਲਥ ਐਂਡ ਵੈਲਨੈਸ ਸੈਂਟਰ ਗੁਰੂਸਰ ਯੋਧਾ ਦੇ ਸਟਾਫ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਸੀਐਚਸੀ ਆਲਮਵਾਲਾ ਦੇ ਐਸਐਮਓ ਡਾ. ਸਿੰਪਲ ਕੁਮਾਰ ਦੀ ਅਗਵਾਈ ’ਚ ਸਿਹਤ ਕਰਮਚਾਰੀਆਂ ਨੇ ਪਿੰਡ ਦੇ ਵੱਖ-ਵੱਖ ਘਰਾਂ ’ਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਰੱਖੋ, ਕੂਲਰਾਂ, ਫਰਿੱਜ ਦੀਆਂ ਟ੍ਰੇਆਂ, ਗਮਲਿਆਂ ਅਤੇ ਟੈਂਕੀਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਓ।ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਓ ਅਤੇ ਸੌਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ। ਬੁਖਾਰ ਹੋਣ ਤੇ ਐਸਪਰੀਨ ਜਾਂ ਬਰੂਫਿਨ ਦੀ ਵਰਤੋਂ ਨਾ ਕਰੋ, ਸਿਰਫ ਪੈਰਾਸੀਟਾਮੋਲ ਹੀ ਲਓ। ਡੇਂਗੂ ਅਤੇ ਚਿਕਨਗੁਨਿਆ ਦਾ ਟੈਸਟ ਤੇ ਇਲਾਜ ਸਰਕਾਰੀ ਹਸਪਤਾਲਾਂ ’ਚ ਬਿਲਕੁਲ ਮੁਫ਼ਤ ਹੈ। ਸਿਹਤ ਟੀਮ ਗੁਰਮੀਤ ਸਿੰਘ, ਰਜਨੀ ਰਾਣੀ ਤੇ ਆਸ਼ਾ ਵਰਕਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੇਜ਼ ਬੁਖਾਰ, ਅੱਖਾਂ ਪਿੱਛੇ ਦਰਦ ਜਾਂ ਸਰੀਰ ਤੇ ਦਾਣੇ ਵਰਗੇ ਲੱਛਣ ਦਿਸਣ ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।