ਗੁਰੂਸਰ ਦੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
ਪਿੰਡ ਗੁਰੂਸਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
Publish Date: Fri, 05 Dec 2025 03:22 PM (IST)
Updated Date: Sat, 06 Dec 2025 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਨੂੰ ਪਿੰਡ ਗੁਰੂਸਰ ਵਿਖੇ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪਰਿਵਾਰਾਂ ਦਾ ਪਾਰਟੀ ’ਚ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਹ ਪਰਿਵਾਰ ‘ਆਪ’ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਸਾਰੇ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸ਼ਾਨਦਾਰ ਢੰਗ ਨਾਲ ਜਿੱੱਤੇਗੀ। ਲੋਕ ਫ਼ੈਸਲਾ ਕਰ ਚੁੱਕੇ ਹਨ ਕਿ ਪੰਜਾਬ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣਾਉਣੀ ਹੈ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਮੁਫਤ ਬਿਜਲੀ, ਭਿ੍ਰਸ਼ਟਾਚਾਰ ਮੁਕਤ ਪੰੰਜਾਬ, ਘਰ-ਘਰ ਰੁਜਗਾਰ ਦੇਣ ਤੋਂ ਇਲਾਵਾ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ੋਨ ਸਰਾਵਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਜ਼ੋਨ ਰਣ ਸਿੰਘ ਵਾਲਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਗੋਬਿੰਦਰ ਸਿੰਘ ਵਾਲੀਆ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ ਡੋਡ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਆਦਿ ਹਾਜ਼ਰ ਸਨ।