ਚੰਦਾ ਸਿੰਘ ਮਰਵਾਹ ਸਕੂਲ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਅੱਵਲ
ਡਾ. ਚੰਦਾ ਸਿੰਘ ਮਰਵਾਹ ਸਕੂਲ ਕੋਟਕਪੂਰਾ ਨੇ ਵਜ਼ੀਫਾ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ
Publish Date: Thu, 30 Apr 2026 04:20 PM (IST)
Updated Date: Fri, 01 May 2026 04:05 AM (IST)

ਪ੍ਰਬੰਧਕਾਂ ਨੇ 28 ਹੋਣਹਾਰ ਵਿਦਿਆਰਥਣਾਂ ਦੀ ਕੀਤੀ ਹੌਸਲਾ ਅਫ਼ਜ਼ਾਈ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪ੍ਰਿੰ. ਪ੍ਰਭਜੋਤ ਸਿੰਘ ਸਟੇਟ ਅਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ । ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਵੱਲੋਂ ਇਹਨਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਬਾਕੀ ਵਿਦਿਆਰਥਣਾਂ ਦੇ ਰੂ ਬਰੂ ਕਰਵਾਇਆ ਗਿਆ। ਸਕੂਲ ਵਿੱਚ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਕੀਤੇ ਗਏ ਪ੍ਰੋਗਰਾਮ ਵਿੱਚ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅੰਜਲਾ ਕੌਸ਼ਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਸਦਕਾ ਜ਼ਿਲ੍ਹੇ ਦਾ ਨਾਮ ਪੰਜਾਬ ਭਰ ਵਿੱਚ ਰੋਸ਼ਨ ਹੋਇਆ ਹੈ। ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੰਦਿਆਂ ਮਿਹਨਤੀ ਵਿਦਿਆਰਥਣਾਂ ਅਤੇ ਸਟਾਫ਼ ਸਲਾਘਾ ਕਰਦਿਆਂ ਅੱਗੇ ਹੋਰ ਉੱਚੇ ਮੁਕਾਮ ਹਾਸਿਲ ਕਰਨ ਦੇ ਲਈ ਪ੍ਰੇਰਨਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਗਿਆ ਕਿ ਇਹਨਾਂ ਵਿਦਿਆਰਥਣਾਂ ਨੂੰ ਨੌਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਹਰ ਸਾਲ 12 ਹਜਾਰ ਰੁਪਏ ਸਲਾਨਾ ਵਜੀਫਾ ਪ੍ਰਾਪਤ ਹੋਵੇਗਾ ਅਤੇ ਇਸ ਵਜ਼ੀਫਾ ਪ੍ਰੀਖਿਆ ਵਿੱਚ ਬੱਚਿਆਂ ਨੂੰ ਅਗਵਾਈ ਦੇਣ ਲਈ ਸ੍ਰੀਮਤੀ ਅਨੀਤਾ ਰਾਣੀ, ਸੁਮਿਤਾ ਕੁਮਾਰੀ, ਨਵਦੀਪ ਕੱਕੜ, ਕੁਲਵਿੰਦਰ ਸਿੰਘ, ਅੱਠਵੀਂ ਕਲਾਸ ਦੇ ਸਮੂਹ ਇੰਚਾਰਜ ਸਾਹਿਬਾਨ ਅਤੇ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨਾਂ ਦੀ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਜਿੱਥੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਇਆ ਹੈ ,ਉੱਥੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਵਾਈਸ ਪ੍ਰਿੰਸੀਪਲ ਚੰਦਨ ਕੌਰ ਸੋਢੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਮੰਚ ਸੰਚਾਲਨ ਦੀ ਭੂਮਿਕਾ ਕੁਲਵਿੰਦਰ ਸਿੰਘ ਵੱਲੋਂ ਨਿਭਾਈ ਗਈ। ਅੰਤ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅੰਜਨਾ ਕੌਸ਼ਲ, ਪ੍ਰਿੰ. ਪ੍ਰਭਜੋਤ ਸਿੰਘ ਅਤੇ ਸਮੁੱਚੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋ ਡੀਆਰਸੀ, ਵਿਵੇਕ ਕਪੂਰ, ਨਵਦੀਪ ਕੱਕੜ, ਕੁਲਵਿੰਦਰ ਸਿੰਘ ਸ਼ਵਿੰਦਰ ਕੌਰ, ਚੰਦਨ ਸੋਢੀ, ਪਰਮਜੀਤ ਕੌਰ, ਮੰਜਲੀ ਕੱਕੜ, ਚੰਦਨ ਭਾਰਤੀ, ਸੁਨੀਤਾ, ਦੀਪਿਕਾ ਜੋਤੀ ਸ਼ਰਮਾ , ਰਜਿੰਦਰ ਸਿੰਘ ਡੋਡ, ਸਵਰਨਪਾਲ ਸਿੰਘ, ਹਰਸ਼ਮੀਨ ਸਿੱਧੂ, ਚੰਦਨ ਸਿੰਘ , ਨਰੇਸ਼ ਕੁਮਾਰ, ਪ੍ਰੇਮ ਕੁਮਾਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ।