ਵਿਦਆਰਥਣਾਂ ਨੇ ਯੁਵਕ ਸੇਵਾਵਾਂ ਕੈਂਪ ’ਚ ਕੀਤੀ ਸ਼ਮੂਲੀਅਤ
ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ
Publish Date: Thu, 07 Aug 2025 03:54 PM (IST)
Updated Date: Fri, 08 Aug 2025 04:00 AM (IST)

ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਐੱਨਐੱਸਐੱਸ ਵਲੰਟੀਅਰਜ਼ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜ ਰੋਜ਼ਾ ਯੁਵਕ ਸੇਵਾਵਾਂ ਕੈਂਪ ਵਿਚ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਅੱਠ ਐੱਨਐੱਸਐੱਸ ਵਲੰਟੀਅਰਜ਼ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜ ਰੋਜ਼ਾ ਯੁਵਕ ਸੇਵਾਵਾਂ ਕੈਂਪ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਅਗਵਾਈ ਕੀਤੀ। ਇਸ ਕੈਂਪ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਪਰਨੀਤ ਕੌਰ ਨੇ ਪੇਂਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਦੇ ਵਲੰਟੀਅਰਾਂ ਵਿਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ। ਵਿਦਿਆਰਥਣਾਂ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਨੈਤਿਕ ਸਿੱਖਿਆ, ਦੇਸ਼ ਅਤੇ ਸਮਾਜ ਸੇਵਾ ਤੇ ਜੀਵਨ ਵਿਚ ਕੰਮ ਆਉਣ ਵਾਲੀਆਂ ਮੁੱਲਵਾਨ ਗੱਲਾਂ ਸਿੱਖੀਆਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਸ਼ਵਿੰਦਰ ਕੌਰ, ਸਹਾਇਕ ਪ੍ਰੋਗਰਾਮ ਅਫਸਰ ਸੰਦੀਪ ਕੌਰ, ਨਵਦੀਪ ਕੱਕੜ, ਵਿਵੇਕ ਕਪੂਰ, ਚੰਦਨ ਸੋਢੀ, ਮਨਪ੍ਰੀਤ ਕੌਰ, ਬਲਜੀਤ ਕੌਰ ਤੱਗੜ, ਪਾਇਲ, ਕੁਲਵਿੰਦਰ ਸਿੰਘ ਜਟਾਣਾ, ਚੰਦਨ ਸਿੰਘ ਅਤੇ ਸਮੁੱਚਾ ਸਟਾਫ਼ ਹਾਜਰ ਸੀ।