ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
Publish Date: Fri, 15 May 2026 04:31 PM (IST)
Updated Date: Sat, 16 May 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਤੇ ਨਾਨ-ਟੀਚਿੰਗ ਸਟਾਫ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਉਹਨਾਂ ਨੂੰ “ਜੀ ਆਇਆਂ ” ਆਖਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹਨਾਂ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਬਤੌਰ ਪ੍ਰਿੰਸੀਪਲ ਦੀਆਂ ਸੇਵਾਵਾਂ ਵੀ ਨਿਭਾਅ ਚੁੱਕੇ ਹਨ। ਪ੍ਰਸ਼ਾਸਨਿਕ ਅਤੇ ਅਧਿਆਪਨ ਦੇ ਖੇਤਰ ’ਚ ਉਨ੍ਹਾਂ ਦਾ 25 ਸਾਲਾਂ ਦਾ ਲੰਬਾ ਤਜ਼ਰਬਾ ਹੈ। ਪ੍ਰਿੰਸੀਪਲ ਦਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨਾਲ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਪ੍ਰੋਫੈਸਰ ਸਾਹਿਬਾਨ ਨੇ ਵੀ ਖ਼ਾਸ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਸਤਨਾਮ ਸਿੰਘ, ਪ੍ਰੋ. ਹਰਜਿੰਦਰਪਾਲ ਕੌਰ, ਪ੍ਰੋ. ਕੁਲਵਿੰਦਰ ਸ਼ਰਮਾ, ਡਾ. ਅੰਮ੍ਰਿਤਪਾਲ ਸਿੰਘ, ਪ੍ਰੋ. ਪੂਨਮ ਅਰੋੜਾ, ਪ੍ਰੋ. ਰਣਜੀਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਨਵਦੀਪ ਸਿੰਘ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਮਨਤਾਰ ਸਿੰਘ, ਪ੍ਰੋ. ਅਜੇ ਕੁਮਾਰ ਤੇ ਪ੍ਰੋ. ਗੁਰਤੇਜ ਸਿੰਘ ਤੇ ਨਾਨ ਟੀਚਿੰਗ ਸਟਾਫ਼ ਵਿਚੋਂ ਮਾਣਕ ਸ਼ਾਹ, ਅਮਨਦੀਪ ਸ਼ਰਮਾ, ਕਰਮਜੀਤ ਸਿੰਘ ਤੇ ਮੋਤੀ ਲਾਲ ਆਦਿ ਹਾਜ਼ਰ ਸਨ।