ਪ੍ਰੀਖਿਆ ’ਚ ਰੁਤਬੇ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ
ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਸੀ.ਸੈ.ਸਕੂਲ ਦੀਆਂ ਬੇਟੀਆਂ ਨੂੰ 35 ਹਜ਼ਾਰ ਰੁਪਏ ਦੀ ਸਟੇਸ਼ਨਰੀ ਨਾਲ ਸਨਮਾਨਿਆ
Publish Date: Sat, 23 May 2026 03:43 PM (IST)
Updated Date: Sun, 24 May 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਮਾਤਾ ਗੁਜਰੀ ਯਾਦਗਰੀ ਯਾਦਗਰੀ ਸੇਵਾ ਸੁਸਾਇਟੀ ਦੇ ਸੇਵਾਦਾਰ ਲੈਕਚਰਾਰ ਗੁਰਮੀਤ ਸਿੰਘ ਬੱਧਣ, ਲੈਕਚਰਾਰ ਰੰਗ ਹਰਜਿੰਦਰ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਫ਼ਰੀਦਕੋਟ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਹੁੰਚੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਦਿਆਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਵਾਸਤੇ ਪ੍ਰੇਰਿਤ ਕੀਤਾ। ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਬੇਟੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣਾ, ਅਧਿਆਪਕਾਂ, ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਭਵਿੱਖ ’ਚ ਵੀ ਮੈਰਿਟ ’ਚ ਆਉਣ ਵਾਲੀ ਹਰੇਕ ਵਿਦਿਆਰਥਣ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸਟੇਟ ਐਵਾਰਡੀ ਲੈਕਚਰਾਰ ਗੁਰਮੀਤ ਸਿੰਘ ਬੱਧਣ ਨੇ ਕਿਹਾ ਜੀਵਨ ਨੂੰ ਸੰਵਾਰਨ, ਨਿਖਾਰਨ ਵਾਸਤੇ ਸਾਨੂੰ ਮਿਹਨਤ ਦਾ ਗਹਿਣਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਯੋਜਨਾਬੱਧ ਢੰਗ ਨਾਲ ਕੀਤੀ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ। ਉਨ੍ਹਾਂ ਦੱਸਿਆ ਕਿ ਮਾਤਾ ਗੁਜਰੀ ਯਾਦਗਰੀ ਸੇਵਾ ਸੁਸਾਇਟੀ ਵੱਲੋਂ ਸਰਕਾਰੀ ਮਿਡਲ ਸਕੂਲ ਪੱਕਾ, ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ, ਸਰਕਾਰੀ ਪ੍ਰਾਇਮਰੀ ਸਕੂਲ ਢੁੱਡੀ ਵਿਖੇ ਵਧੀਆ ਕੁਆਲਿਟੀ ਦੀ 1 ਲੱਖ 30,000 ਰੁਪਏ ਦੀ ਸਟੇਨਸ਼ਰੀ ਵੰਡੀ ਜਾ ਚੁੱਕੀ ਹੈ। ਆਉਂਦੇ ਦਿਨਾਂ ’ਚ ਹੋਰ ਵੀ ਸਕੂਲਾਂ ਦੇ ਹੁਸ਼ਿਆਰ ਬੱਚਿਆਂ ਨੂੰ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਾਮਵਰ ਅਦਾਕਾਰ ਰੰਗ ਹਰਜਿੰਦਰ ਨੇ ਅੱਜ ਲੜਕੀਆਂ ਹਰ ਖੇਤਰ ’ਚ ਲੜਕਿਆਂ ਨਾਲੋਂ ਅੱਗੇ ਹਨ। ਉਨ੍ਹਾਂ ਕਿਹਾ ਸਾਨੂੰ ਸਖ਼ਤ ਮਿਹਨਤ ਨਾਲ ਪ੍ਰਾਪਤੀਆਂ ਦਾ ਸਿਲਸਿਲਾ ਅੱਗੇ ਵਧਾਉਣਾ ਚਾਹੀਦਾ ਹੈ। ਇਸ ਮੌਕੇ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰੀਬ 35,000 ਰੁਪਏ ਦੀ ਸਟੇਸ਼ਨਰੀ ਵੱਖ-ਵੱਖ ਜਮਾਤਾਂ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੀਆਂ ਬੇਟੀਆ ਨੂੰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਲੈਕਚਰਾਰ ਸੁਮਨ ਦਿਓੜਾ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਂਦਿਆਂ ਸਕੂਲ ਸਟਾਫ਼ ਵੱਲੋਂ ਸੁਸਾਇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਮਾਤਾ ਗੁਜਰੀ ਯਾਦਗਰੀ ਸੇਵਾ ਸੁਸਾਇਟੀ ਦੇ ਇਸ ਉਪਰਾਲੇ ਦੀ ਪ੍ਰੰਸ਼ਸ਼ਾ ਕੀਤੀ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਸਮੂਹ ਵਿਦਿਆਰਥਣਾਂ ਹਾਜ਼ਰ ਸਨ।