ਡਾ. ਸੁਨੀਲ ਬਾਂਸਲ ਸਿਵਲ ਸਰਜਨ ਵੱਲੋਂ ਐਚਪੀਵੀ ਵੈਕਸੀਨ ਦੀ ਸ਼ੁਰੁਆਤ
ਡਾ. ਸੁਨੀਲ ਬਾਂਸਲ ਸਿਵਲ ਸਰਜਨ ਵੱਲੋਂ ਅੱਜ ਸਿਵਲ ਹਸਪਤਾਲ ਵਿਖੇ ਕੀਤੀ ਐਚਪੀਵੀ ਵੈਕਸੀਨ ਦੀ ਸ਼ੁਰੁਆਤ
Publish Date: Tue, 03 Mar 2026 04:34 PM (IST)
Updated Date: Tue, 03 Mar 2026 04:35 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਾ. ਸੁਨੀਲ ਬਾਂਸਲ ਵੱਲੋਂ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਐਚਵੀਪੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਡਾ. ਸੁਨੀਲ ਬਾਂਸਲ ਸਿਵਲ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਚਪੀ ਵੀ ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਦਾ ਇਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਹੈ। ਉਨ੍ਹਾਂ ਕਿਹਾ ਕਿ ਇਹ ਕੈਂਸਰ ਅਕਸਰ ਐੱਚਪੀਵੀ ਵਾਇਰਸ ਕਾਰਨ ਹੁੰਦਾ ਹੈ। ਇਸ ਦੀ ਸਮੇਂ ਸਿਰ ਵੈਕਸੀਨ ਕਰਵਾ ਕੇ ਹੀ ਇਸ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ 14 ਤੋਂ 15 ਸਾਲ ਦੀਆਂ ਸਾਰੀਆਂ ਲੜਕੀਆਂ ਨੂੰ ਸਿੰਗਲ ਡੋਜ ਖੱਬੇ ਮੋਢੇ ਤੇ ਲਾਈ ਜਾਵੇਗੀ। ਉਨ੍ਹਾ ਕਿਹਾ ਕਿ 1 ਲੱਖ ਔਰਤਾਂ ਪਿੱਛੇ 11 ਕੇਸ ਬੱਚੇਦਾਨੀ ਦੇ ਮੁੰਹ ਦੇ ਕੈਂਸਰ ਦੇ ਹੁੰਦੇ ਹਨ। ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਨਾਲ ਹੋਣ ਵਾਲੀਆਂ ਬਹੁਤ ਸਾਰੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਐੱਚਪੀਵੀ ਵੈਕਸੀਨੇਸ਼ਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਕਰਮਚਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਟੀਕਾਕਰਨ ਅਫਸਰ, ਡਾ. ਰਾਜੀਵ ਸੱਚਦੇਵਾ ਐਸਐਮਓ ਸ੍ਰੀ ਮੁਕਤਸਰ ਸਾਹਿਬ, ਡਾ. ਨਵਰੋਜ ਗੋਇਲ, ਡਾ. ਪਰਮਦੀਪ ਸੰਧੂ, ਸਰਬਜੀਤ ਸਿੰਘ ਕੋਲਡ ਚੈਨ ਅਫਸਰ, ਗੁਰਪ੍ਰੀਤ ਸਿੰਘ, ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਸਟਾਫ ਹਾਜ਼ਰ ਸੀ।