ਸਿੱਖਿਆ ਦੇ ਖੇਤਰ ਵਿਚ ਆਪਣੇ ਨਿਵੇਕਲੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਸਿੱਖਿਆ ਦੇ ਖੇਤਰ ਵਿਚ ਆਪਣੇ ਨਿਵੇਕਲੀ ਪਹਿਚਾਨ ਬਣਾਉਣ ਵਾਲੀ ਸੰਸਥਾ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਦੇ ਵਿਦਿਆਰਥੀਆਂ ਨੇ ਸਾਇੰਸ ਮੇਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ। ਸਟੇਟ ਐਵਾਰਡੀ ਫਿਜਿਕਸ ਲੈਕਚਰਾਰ ਡਾ ਦੀਪਕ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਆਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਜਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਰਹਿਨੁਮਾਈ ਹੇਠ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੇ ਸਕੂਲ ਮੁਖੀ ਦੀਪਕ ਮਿੱਤਲ, ਰਜਨੀ, ਮਨਪ੍ਰੀਤ ਕੌਰ ਦੀ ਅਗਵਾਈ ਹੇਠ ਗਾਈਡ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਆਏ ਦਿਨ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਂਦੇ ਮੁਕਾਬਲਿਆਂ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ। ਡਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਾਇੰਸ ਸਟਰੀਮ ਦੀ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਵੱਲੋਂ ਓਵਰ ਆਲ ਟਰਾਫੀ ਉੱਪਰ ਕਬਜ਼ਾ ਕੀਤਾ ਗਿਆ ਜਿਸ ਵਿਚ ਵੀਰਪਾਲ ਕੌਰ ਜਮਾਤ ਬਾਰਵੀਂ ਨੇ 3100 ਰੁ ਦੇ ਕੈਸ਼ ਪ੍ਰਾਈਜ਼ ਨਾਲ ਪਹਿਲਾ ਸਥਾਨ, ਮਨਪ੍ਰੀਤ ਕੌਰ ਜਮਾਤ ਗਿਆਰਵੀਂ ਨੇ 2100 ਰੁਪਏ ਦੇ ਕੈਸ਼ ਪ੍ਰਾਈਜ਼ ਨਾਲ ਦੂਸਰਾ ਸਥਾਨ, ਰੁਪਿੰਦਰ ਕੌਰ ਜਮਾਤ ਬਾਰਵੀਂ ਨੇ 1100 ਰੁਪਏ ਦੇ ਨਾਲ ਤੀਸਰਾ ਸਥਾਨ ਅਤੇ ਜਸ਼ਨਦੀਪ ਸਿੰਘ ਜਮਾਤ ਬਾਰਵੀਂ ਨੇ 1100 ਰੁਪਏ ਦੇ ਨਾਲ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਸੁਖਰਾਜ ਸਿੰਘ ਜਮਾਤ ਅੱਠਵੀਂ, ਲਵਜੀਤ ਸਿੰਘ ਦਸਵੀਂ ਅਤੇ ਅਰਮਾਨ ਸਿੰਘ ਨੌਵੀਂ ਨੇ ਦੂਸਰਾ ਸਥਾਨ ਹਾਸਿਲ ਕੀਤਾ। ਬਲਾਕ ਪੱਧਰੀ ਟੀਚਰ ਫੈਸਟ ਵਿਚ ਪਲਵੀ ਸਾਇੰਸ ਮਿਸਟ੍ਰੈਸ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਾਇੰਸ ਡਰਾਮੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਸਾਇੰਸ ਡਰਾਮੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਿਸ਼ੋਰ ਸਿੱਖਿਆ ਪ੍ਰੋਗਰਾਮ ਵਿਚ ਥੋਮਸ ਜਮਾਤ ਗਿਆਰਵੀਂ ਨੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ 4000 ਰੁਪਏ ਦਾ ਨਗਦ ਨਾਮ ਪ੍ਰਾਪਤ ਕਰਦੇ ਹੋਏ ਦੂਸਰਾ ਸਥਾਨ ਹਾਸਿਲ ਕੀਤਾ। ਸਕੂਲ ਮੁਖੀ ਦੀਪਕ ਮਿੱਤਲ ਵੱਲੋਂ ਸਕੂਲ ਦੀਆਂ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਤੇ ਸਕੂਲ ਸਟਾਫ ਨੂੰ ਵਧਾਈ ਦੇਣ ਦੇ ਨਾਲ ਨਾਲ ਦੂਸਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਲੈ ਕੇ ਸਕੂਲ ਐਕਟੀਵਿਟੀਜ਼ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਨ੍ਹਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਗਾਈਡ ਅਧਿਆਪਕ ਲੈਕਚਰਾਰ ਡਾ ਦੀਪਕ ਸ਼ਰਮਾ, ਲੈਕਚਰਾਰ ਪਰਮਿੰਦਰ ਕੌਰ, ਲੈਕਚਰਾਰ ਅੰਜੂ ਬਾਲਾ, ਪਲਵੀ ਸਾਇੰਸ ਮਿਸਟ੍ਰੈਸ, ਰੁਪਿੰਦਰ ਕੌਰ ਕੰਪਿਊਟਰ ਟੀਚਰ, ਪਰਵਿੰਦਰ ਕੌਰ ਸਾਇੰਸ ਮਿਸਟ੍ਰੈਸ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਸਮੇਂ ਸਕੂਲ ਮੁਖੀ ਦੀਪਕ ਮਿੱਤਲ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਡਾ ਦੀਪਕ ਸ਼ਰਮਾ, ਸੋਨੂ ਸਿੰਘਲ, ਪਰਮਜੀਤ ਕੌਰ ਗਿੱਲ, ਅੰਜੂ ਬਾਲਾ, ਪਲਵੀ, ਪਰਵਿੰਦਰ ਕੌਰ, ਰੁਪਿੰਦਰ ਕੌਰ, ਗੀਤੂ ਚੋਪੜਾ, ਸੁਖਜਿੰਦਰ ਸਿੰਘ, ਹਰਦੀਪ ਕੌਰ, ਆਕਾਸ਼ਦੀਪ ਸਿੰਘ, ਨਰਿੰਦਰ ਸਿੰਘ, ਚਮਕੌਰ ਸਿੰਘ, ਜਗਸੀਰ ਸਿੰਘ ਹਾਜ਼ਰ ਸਨ।