ਡਰੋਲੀ ਭਾਈ ਦੇ ਐੱਨਐੱਸਐੱਸ ਵਲੰਟੀਅਰਜ਼ ਨੇ ਕਮਿਊਨਿਟੀ ਵਾਕਾਥਨ 'ਚ ਲਿਆ ਹਿੱਸਾ
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ
Publish Date: Wed, 15 Apr 2026 05:00 PM (IST)
Updated Date: Wed, 15 Apr 2026 05:03 PM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਾਰਟਮੈਂਟ ਆਫ ਐਜੂਕੇਸ਼ਨ ਮੋਗਾ ਦੇ ਵੱਖ ਵੱਖ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਆਸ਼ੀਸ਼ ਕੁਮਾਰ ਸ਼ਰਮਾ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਕਰਵਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਡਾ. ਅੰਬੇਡਕਰ ਜੈਯੰਤੀ ਨੂੰ ਸਮਰਪਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਯੁੱਧ ਨਸ਼ਿਆਂ ਵਿਰੁੱਧ ਕਮਿਊਨਿਟੀ ਵਾਕਾਥਨ ਕਰਵਾਈ ਗਈ। ਇਸ ਦੌਰਾਨ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੇ ਸਕੂਲ ਮੁਖੀ ਰਜਨੀ ਬਾਲਾ ਅਤੇ ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਡਾ ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਜਿੱਥੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਡਿਪਾਰਟਮੈਂਟ, ਐੱਨਜੀਓਜ ਵੱਲੋਂ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਸ ਕਮਿਊਨਿਟੀ ਵਕਾਥਨ ਵਿਚ ਭਾਗ ਲਿਆ ਗਿਆ। ਉੱਥੇ ਹੀ ਡਰੋਲੀ ਭਾਈ ਐੱਨਐੱਸਐੱਸ ਯੂਨਿਟ ਦੇ ਵਲੰਟੀਅਰਜ ਵੱਲੋਂ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਮ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਤਿੰਨ ਕਿਲੋਮੀਟਰ ਦੀ ਕਮਿਊਨਿਟੀ ਵਾਕਾਥਨ ਵਿਚ ਹਿੱਸਾ ਲਿਆ। ਆਈਟੀਆਈ ਮੋਗਾ ਤੋਂ ਡੀਸੀ ਮੋਗਾ ਸਾਗਰ ਸੇਤੀਆ, ਏਡੀਸੀ ਮੋਗਾ ਜਸਪਿੰਦਰ ਸਿੰਘ ਅਤੇ ਐੱਸਐੱਸਪੀ ਮੋਗਾ ਅਜੇ ਗਾਂਧੀ ਦੀ ਹਰੀ ਝੰਡੀ ਨਾਲ ਸ਼ੁਰੂ ਕੀਤੀ ਗਈ। ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਖ਼ਤਮ ਕੀਤੀ ਗਈ। ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਡਰੋਲੀ ਭਾਈ ਸਕੂਲ ਦੇ ਵਿਦਿਆਰਥੀ ਪਹਿਲਾਂ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਮ ਜਨਤਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਰੈਲੀਆਂ, ਨੁੱਕੜ ਨਾਟਕਾਂ ਨਾਲ ਪ੍ਰੇਰਤ ਕਰਨ ਦਾ ਹੋਕਾ ਦਿੰਦੇ ਆ ਰਹੇ ਹਨ। ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਗਏ ਡਰੋਲੀ ਭਾਈ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।