ਧਰਮਕੋਟ ਦੀ ਦਾਣਾ ਮੰਡੀ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਬਾਥਰੂਮ 'ਚੋਂ ਮਜ਼ਦੂਰ ਦੀ ਲਾਸ਼ ਬਰਾਮਦ
ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਧਰਮਕੋਟ ਦੀ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ।
Publish Date: Sat, 25 Apr 2026 08:56 AM (IST)
Updated Date: Sat, 25 Apr 2026 08:58 AM (IST)
ਧਰਮਕੋਟ: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਧਰਮਕੋਟ ਦੀ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਮਜ਼ਦੂਰ ਦੀ ਲਾਸ਼ ਮੰਡੀ ਵਿੱਚ ਸਥਿਤ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਸੀ ਅਤੇ ਓਵਰਡੋਜ਼ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।