ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਮੰਜੂ ਬਾਂਸਲ ਨੂੰ ਸੌੰਪਿਆ ਨਿਯੁਕਤੀ ਪੱਤਰ
ਡਿੰਪੀ ਢਿੱਲੋਂ ਐਮਐਲਏ ਗਿੱਦੜਬਾਹਾ ਦੇ ਯਤਨਾਂ ਸਦਕਾ ਇੱਕ ਹੋਰ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ
Publish Date: Tue, 24 Feb 2026 06:24 PM (IST)
Updated Date: Tue, 24 Feb 2026 06:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੰਪੈਨਲਡ ਅਧੀਨ ਡਾ. ਮੰਜੂ ਬਾਂਸਲ ਔਰਤਾਂ ਦੇ ਰੋਗਾਂ ਦੇ ਮਾਹਿਰ ਨੂੰ ਡਿੰਪੀ ਢਿੱਲੋਂ ਐਮਐਲਏ ਗਿੱਦੜਬਾਹਾ ਦੇ ਯਤਨਾਂ ਸਦਕਾ ਨਿਯੁਕਤੀ ਪੱਤਰ ਦਿੱਤਾ ਗਿਆ। ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ’ਚ ਮੌਕੇ ’ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਾ. ਮੰਜੂ ਬਾਂਸਲ ਨੂੰ ਨਿਯੁਕਤ ਕਰਨਾ ਔਰਤਾਂ ਲਈ ਇਕ ਵਧੀਆ ਉਪਰਾਲਾ ਹੈ ਜੋ ਕਿ ਬਹੁਤ ਹੀ ਸੁਲਝੇ ਹੋਏ ਅਤੇ ਤਜਰਬੇਕਾਰ ਡਾਕਟਰ ਹਨ। ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੋਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਇਸ ਸਮੇਂ ਅਸਿਸਟੈਂਟ ਸਿਵਲ ਸਰਜਨ ਡਾ. ਸਰਬਜੀਤ ਸਿੰਘ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਲੱਕੀ ਕੁਮਾਰ ਡੀਲਿੰਗ ਕਲਰਕ, ਗੁਰਪ੍ਰੀਤ ਸਿੰਘ ਪੀਏ, ਪਵਿੱਤਰ ਸਿੰਘ ਐਮਐਲਟੀ ਹਾਜ਼ਰ ਸਨ।