ਸਿੱਖਿਆ ਸਮਾਜ ਦੇ ਵਿਕਾਸ ਦਾ ਧੁਰਾ ਹੈ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਚਲਾਈ ਗਈ ਸਿੱਖਿਆ ਕ੍ਰਾਂਤੀ-2 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਕੂਲ ਆਫ਼ ਹੈਪੀਨੱਸ (ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ) ਰੋੜੀਕਪੂਰਾ ਵਿਖੇ ਨਵੇਂ ਬਣੇ ਆਧੁਨਿਕ ਕਲਾਸ ਰੂਮ, ਕੰਪਿਊਟਰ ਰੂਮ ਅਤੇ ਮੁੱਖ ਅਧਿਆਪਕ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦੱਸਿਆ ਕਿ ਸਕੂਲ ਦੇ ਇੰਨ੍ਹਾਂ ਕੰਮਾਂ ’ਤੇ ਕਰੀਬ 27 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੇ ਵਿਕਾਸ ਦਾ ਧੁਰਾ ਹੈ। ਚਾਹੇ ਮੁੰਡਾ ਹੋਵੇ ਜਾਂ ਕੁੜੀ, ਕਿਸੇ ਨੂੰ ਵੀ ਸਿੱਖਿਆ ਤੋਂ ਵਾਂਝਾ ਰੱਖਣਾ ਗੁਨਾਹ ਹੈ। ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ ਜਿਸ ਦੇ ਆਧਾਰ ’ਤੇ ਸਿੱਖਿਆ ਕ੍ਰਾਂਤੀ ਮੁਹਿੰਮ ਚਲਾ ਕੇ ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਮਾਜ ਵਿਚ ਸਿੱਖਿਆ ਦੀ ਅਹਿਮੀਅਤ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਸਿੱਖਿਆ ਵਿਦਿਆਰਥੀ ਨੂੰ ਇਕ ਚੰਗਾ ਨਾਗਰਿਕ ਤਾਂ ਬਣਾਉਂਦੀ ਹੀ ਹੈ ਬਲਕਿ ਚੰਗਾ ਰੁਤਬਾ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੀ ਗਿਣਤੀ ਅਤੇ ਸਿੱਖਿਆ ਵਿਚ ਗੁਣਵੱਤਾ ਪੱਖੋਂ ਪੰਜਾਬ ਦਾ ਮੋਹਰੀ ਸਕੂਲ ਹੈ। ਇਸ ਦੀ ਪੜਾਈ ਅਤੇ ਇਮਾਰਤ ਦੋਵੇਂ ਸਮਾਰਟ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਖੱਚੜਾਂ ਨੇ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਇਕ ਇਤਿਹਾਸਕ ਬਦਲਾਅ ਦਾ ਪ੍ਰਤੀਕ ਹੈ। ਇਸ ਮੁਹਿੰਮ ਦਾ ਮਕਸਦ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਜਾਂ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਹੀ ਨਹੀਂ, ਸਗੋਂ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਨਵਾਂ ਰੋੜੀਕਪੂਰਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ ਬਰਾੜ, ਉਪ ਚੇਅਰਪਰਸਨ ਮਨਪ੍ਰੀਤ ਕੌਰ, ਮੈਂਬਰ ਗੁਰਬਿੰਦਰ ਸਿੰਘ ਬਰਾੜ, ਮੈਂਬਰ ਮਾਸਟਰ ਗੁਰਮੀਤ ਸਿੰਘ ਬਰਾੜ, ਸਰਕਾਰੀ ਹਾਈ ਸਕੂਲ ਸੂਰਘੁਰੀ ਦੇ ਹੈੱਡ ਮਾਸਟਰ ਕਪਿਲ ਕੁਮਾਰ ਗੋਇਲ, ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਖੱਚੜਾਂ, ਅਧਿਆਪਕ ਰਾਕੇਸ਼ ਕੁਮਾਰ, ਅਧਿਆਪਕ ਗੁਰਸੇਵਕ ਸਿੰਘ, ਅਧਿਆਪਕ ਹਰਜਿੰਦਰ ਸਿੰਘ, ਅਧਿਆਪਕ ਜਗਦੀਪ ਸਿੰਘ, ਅਧਿਆਪਕ ਕੁਲਵਿੰਦਰ ਸਿੰਘ, ਅਧਿਆਪਕਾ ਪਰਵੀਨ ਰਾਣੀ, ਅਧਿਆਪਕਾ ਸ਼ਾਲੂ ਰਾਣੀ, ਅਧਿਆਪਕਾ ਰਾਜਬੀਰ ਕੌਰ, ਅਧਿਆਪਕਾ ਸੁਖਪਾਲਜੀਤ ਕੌਰ, ਅਧਿਆਪਕਾ ਬੀਬੀ ਸੁਖਬੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।