ਸਿੱਖਿਆ ਕ੍ਰਾਂਤੀ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ’ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫ਼ੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਹਜ਼ਾਰਾਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ’ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ’ਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਅਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਵਿਚ ਹੋਰ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ਦਫ਼ਤਰ ਇੰਚਾਰਜ ਮਨਪ੍ਰੀਤ ਸ਼ਰਮਾ ਬਰਗਾੜੀ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਅਤੇ ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਕਿਹਾ ਕਿ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਅਗਵਾਈ ਹੇਠ ਜੈਤੋ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ।