ਕਿਸਾਨਾਂ ’ਤੇ ਲਾਠੀਚਾਰਜ ਖ਼ਿਲਾਫ਼ ਭਾਜਪਾ ਤੇ ਰਾਜਪਾਲ ਦੇ ਪੁਤਲੇ ਫੂਕੇ
ਸੰਯੁਕਤ ਕਿਸਾਨ ਮੋਰਚੇ
Publish Date: Sun, 17 May 2026 03:28 PM (IST)
Updated Date: Mon, 18 May 2026 04:01 AM (IST)

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕੀਤਾ ਰੋਸ ਮੁਜ਼ਾਹਰਾ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ’ਤੇ ਦਰਿਆਈ ਪਾਣੀ ਅਤੇ ਚੰਡੀਗੜ੍ਹ ਨਾਲ਼ ਸਬੰਧਤ ਮੁੱਦਿਆਂ ’ਤੇ ਗਵਰਨਰ ਹਾਊਸ ਵੱਲ ਮੁਜ਼ਾਹਰਾ ਕਰਕੇ ਮੰਗ ਪੱਤਰ ਦੇਣ ਗਏ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗਣ, ਲਾਠੀਚਾਰਜ ਤੇ ਕਿਸਾਨਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਲੇਆਣਾ, ਬੱਧਨੀ ਤੇ ਦੌਧਰ ਸ਼ਰਕੀ ਵਿਖੇ ਭਾਜਪਾ ਅਤੇ ਗਵਰਨਰ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਅਤੇ ਬਲਾਕ ਪ੍ਰੈੱਸ ਸਕੱਤਰ ਨਛੱਤਰ ਸਿੰਘ ਦੌਧਰ ਸ਼ਰਕੀ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਤੌਰ ’ਤੇ ਮੈਂਬਰਸ਼ਿਪ ਖ਼ਤਮ ਕਰਨ ਖ਼ਿਲਾਫ਼ ਚੰਡੀਗੜ੍ਹ ਗਵਰਨਰ ਹਾਊਸ ਵੱਲ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਜਾਣਾ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ’ਤੇ ਕੰਡਿਆਲੀ ਤਾਰ ਲਗਾਏ ਗਏ ਸੀ। ਉਨ੍ਹਾਂ ਕਿਹਾ ਜਦੋਂ ਕਿਸਾਨ ਸ਼ਾਂਤਮਈ ਅੱਗੇ ਵੱਧਣ ਲੱਗੇ ਤਾਂ ਕਿਸਾਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਨਾਲ-ਨਾਲ ਪੱਗਾਂ ਵੀ ਲੱਥ ਗਈਆਂ। ਕੇਂਦਰ ਸਰਕਾਰ ਦੇ ਇਸ ਬੇਰਹਿਮ ਰਵੱਈਏ ਦੀ ਨਿੰਦਿਆ ਕੀਤੀ ਗਈ। ਉਨ੍ਹਾਂ ਜੇਕਰ ਅੱਜ ਪੰਜਾਬ ਦੇ ਲੋਕ ਹੀ ਪੰਜਾਬ ਦੀਆਂ ਜਾਇਜ਼ ਮੰਗਾਂ ਲਈ ਚੰਡੀਗੜ੍ਹ ਨਹੀਂ ਜਾਣ ਦਿੱਤੇ ਜਾਂਦੇ। ਕਿਸਾਨਾਂ ਨਾਲ ਕੇਂਦਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਇਸ ਤਰ੍ਹਾਂ ਵਰਤਾਰਾ ਕੀਤਾ ਜਾਵੇ ਉਹ ਕਿਸੇ ਹੋਰ ਦੇਸ਼ ਦੇ ਲੋਕ ਚੰਡੀਗੜ੍ਹ ਵਿਚ ਦਾਖ਼ਲ ਹੋ ਰਹੇ ਹੋਣ। ਉਨ੍ਹਾਂ ਕਿਹਾ ਕਿਸਾਨਾਂ ਦੀਆਂ ਮੰਗਾਂ ਸਨ ਕਿ ਪੂਰਾ ਸਾਲ ਨਹਿਰੀ ਪਾਣੀ ਹਰ ਖੇਤ ਤੱਕ ਤੇ ਹਰ ਘਰ ਤੱਕ ਪਹੁੰਚਦਾ ਕੀਤਾ ਜਾਵੇ। ਰਿਪੇਰੀਅਨ ਸਿਧਾਂਤ ਤਹਿਤ ਪਾਣੀ ਤੇ ਸੂਬਿਆਂ ਦਾ ਅਧਿਕਾਰ ਹੋਵੇ। ਸੂਬਿਆਂ ਦੇ ਵੱਧ ਅਧਿਕਾਰਾਂ ਤੇ ਸੂਬਿਆਂ ਦਾ ਅਧਿਕਾਰ ਹੋਵੇ। ਚੰਡੀਗੜ੍ਹ ਪੰਜਾਬ ਦੀ ਜ਼ਮੀਨ ਉਜਾੜ ਕੇ ਉਸਾਰਿਆ ਗਿਆ ਹੈ। ਚੰਡੀਗੜ੍ਹ ਰਾਜਧਾਨੀ ਦੇ ਤੌਰ ’ਤੇ ਪੰਜਾਬ ਨੂੰ ਦਿੱਤਾ ਜਾਵੇ। ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78, 79 ਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ’ਤੇ ਅਵਾਰਡ ਰੱਦ ਕਰਨ ਦੀ ਮੰਗ ਕਰਦਾ ਹੈ। ਇਸ ਮੌਕੇ ਬਲਾਕ ਆਗੂ ਛਿੰਦਰ ਸਿੰਘ, ਕਮਲਜੀਤ ਸਿੰਘ, ਮਲਕੀਤ ਸਿੰਘ, ਸਿੰਦਰ ਸਿੰਘ, ਬਹਾਦਰ ਸਿੰਘ ਸਾਬਕਾ ਮੈਂਬਰ, ਸੁਖਜਿੰਦਰ ਸਿੰਘ ਸੁੱਖਾ ਖਾਲਸਾ, ਗੁਲਵੰਤ ਸਿੰਘ, ਜਸਵੰਤ ਸਿੰਘ, ਨਿੱਕਾ ਸਿੰਘ, ਉਂਕਾਰ ਸਿੰਘ, ਚੰਦ ਸਿੰਘ, ਮੱਘਰ ਸਿੰਘ, ਗੁਰਦੇਵ ਸਿੰਘ ਧਾਲੀਵਾਲ ਤੇ ਬਲਾਕ ਆਗੂ ਜਗਦੀਪ ਸਿੰਘ ਦੌਧਰ ਫੋਰਮੈਨ, ਕੇਵਲ ਸਿੰਘ, ਸ਼ੁਸੀਲ ਕੁਮਾਰ ਦੌਧਰ, ਬਸੰਤ ਸਿੰਘ ਦੌਧਰ ਆਦਿ ਸ਼ਾਮਲ ਹੋਏ।