ਫਰੀਦਕੋਟ 'ਚ ਚੋਣ ਹੰਗਾਮਾ: ਫ਼ੌਜੀਆਂ ਨੂੰ ਵੋਟ ਪਾਉਣ ਤੋਂ ਰੋਕਣ 'ਤੇ ਬਵਾਲ; ਭਾਜਪਾ ਤੇ ਵਿਰੋਧੀ ਧਿਰਾਂ ਦੇ ਸਮਰਥਕਾਂ ਵਿਚਾਲੇ ਹੋਈ ਧੱਕਾ-ਮੁੱਕੀ
ਫਰੀਦਕੋਟ ਦੇ ਵਾਰਡ ਨੰਬਰ 17 ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਆਰਮੀ ਕੈਂਟ ਦੇ ਜਵਾਨਾਂ ਨੂੰ ਆਪਣੀ ਵੋਟ ਪਾਉਣ ਤੋਂ ਰੋਕਿਆ ਗਿਆ। ਇਸ ਦੌਰਾਨ ਭਾਜਪਾ ਉਮੀਦਵਾਰ ਵਿਮਲ ਰਾਂਝਾ ਅਤੇ ਭਾਜਪਾ ਆਗੂ ਸੰਦੀਪ ਸਿੰਘ ਸੰਨੀ ਬਰਾੜ ਨੇ ਦੱਸਿਆ ਕਿ ਇਸ ਵਾਰਡ ਵਿੱਚ ਆਰਮੀ ਕੈਂਟ ਦੇ ਜਵਾਨਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ, ਜੋ ਪਿਛਲੇ ਲੰਮੇ ਸਮੇਂ ਤੋਂ ਫਰੀਦਕੋਟ ਵਿੱਚ ਰਹਿ ਰਹੇ ਹਨ ਅਤੇ ਇਹ ਕਰੀਬ 1000 ਦੇ ਲਗਭਗ ਹਨ
Publish Date: Tue, 26 May 2026 09:49 AM (IST)
Updated Date: Tue, 26 May 2026 09:51 AM (IST)
ਫਰੀਦਕੋਟ- ਫਰੀਦਕੋਟ ਦੇ ਵਾਰਡ ਨੰਬਰ 17 ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਆਰਮੀ ਕੈਂਟ ਦੇ ਜਵਾਨਾਂ ਨੂੰ ਆਪਣੀ ਵੋਟ ਪਾਉਣ ਤੋਂ ਰੋਕਿਆ ਗਿਆ। ਇਸ ਦੌਰਾਨ ਭਾਜਪਾ ਉਮੀਦਵਾਰ ਵਿਮਲ ਰਾਂਝਾ ਅਤੇ ਭਾਜਪਾ ਆਗੂ ਸੰਦੀਪ ਸਿੰਘ ਸੰਨੀ ਬਰਾੜ ਨੇ ਦੱਸਿਆ ਕਿ ਇਸ ਵਾਰਡ ਵਿੱਚ ਆਰਮੀ ਕੈਂਟ ਦੇ ਜਵਾਨਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ, ਜੋ ਪਿਛਲੇ ਲੰਮੇ ਸਮੇਂ ਤੋਂ ਫਰੀਦਕੋਟ ਵਿੱਚ ਰਹਿ ਰਹੇ ਹਨ ਅਤੇ ਇਹ ਕਰੀਬ 1000 ਦੇ ਲਗਭਗ ਹਨ ਪਰ ਜਦੋਂ ਉਹ ਅੱਜ ਵੋਟ ਪਾਉਣ ਲਈ ਪਹੁੰਚੇ ਤਾਂ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਵੋਟ ਪਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਐੱਸ.ਪੀ. ਜੋਗੇਸ਼ਵਰ ਸਿੰਘ ਗੋਰਾਇਆ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਇਸ ਉਪਰੰਤ ਸਾਰੀਆਂ ਪਾਰਟੀਆਂ ਦੇ ਸਮਰਥਕਾਂ ਨੂੰ ਬਾਹਰ ਭੇਜ ਕੇ ਵੋਟਿੰਗ ਸ਼ੁਰੂ ਕਰਵਾਈ ਗਈ। ਇਸ ਦੌਰਾਨ ਭਾਜਪਾ ਆਗੂਆਂ ਤੇ ਸਮਰਥਕਾਂ ਅਤੇ ਦੂਜੀਆਂ ਪਾਰਟੀਆਂ ਦੇ ਸਮਰਥਕਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।