ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
ਚੋਣਾ ਦੇ ਮੱਦੇਨਜਰ ਐਸ.ਐਸ.ਪੀ ਫਰੀਦਕੋਟ ਵੱਲੋਂ ਪੁਲਿਸ ਫੋਰਸ ਨਾਲ ਕੀਤਾ ਗਿਆ ਫਲੈਗ ਮਾਰਚ
Publish Date: Mon, 25 May 2026 04:27 PM (IST)
Updated Date: Tue, 26 May 2026 04:02 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਨਗਰ ਕੌਸਲ ਚੋਣਾਂ -2026 ਦੇ ਸਬੰਧ ਵਿੱਚ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦੀ ਕੜੀ ਵਿੱਚ ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਸਹਿਰ ਅੰਦਰ ਭਾਰੀ ਪੁਲਿਸ ਬਲਾਂ ਨਾਲ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ, ਨਵੀਨ ਕੁਮਾਰ ਡੀ.ਐਸ.ਪੀ (ਸਥਾਨਿਕ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ ਵੀ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਵੀ ਮੌਜੂਦ ਰਹੇ। ਇਹ ਫਲੈਗ ਮਾਰਚ ਥਾਣਾ ਸਦਰ ਫਰੀਦਕੋਟ ਤੇ ਸ਼ੁਰੂ ਡੋਗਰ ਬਸਤੀ, ਕੰਮੇਆਣਾ ਚੌਕ ਹੁੰਦਾ ਹੋਇਆ ਹੁੱਕੀ ਚੌਕ, ਘੰਟਾ ਘਰ ਚੌਕ ਰਾਹੀ ਥਾਣਾ ਸਿਟੀ ਫਰੀਦਕੋਟ ਵਿਖੇ ਸਮਾਪਤ ਹੋਇਆ। ਇਹ ਫਲੈਗ ਮਾਰਚ ਸ਼ਹਿਰ ਦੇ ਸਾਰੇ ਮਹੱਤਵਪੂਰਨ ਸਥਾਨਾ ਅਤੇ ਬਜਾਰਾ ਵਿੱਚੋ ਦੀ ਲੰਘਿਆ। ਇਸ ਸਬੰਧੀ ਜਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਅੰਦਰ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ 800 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਦੌਰਾਨ 25 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾ ਨੂੰ ਹੋਰ ਪੁਖਤਾ ਕਰਨ ਲਈ 24 ਘੰਟੇ ਨਾਕਾਬੰਦੀਆ ਵੀ ਕੀਤੀਆ ਗਈਆ ਹਨ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਏਰੀਆਂ ਵਿਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਏਰੀਆ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ, ਵੋਟਰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਅਤੇ ਲੋਭ-ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਏਰੀਆ ਵਿੱਚ ਕੋਈ ਨਸ਼ਾ ਜਾਂ ਹੋਰ ਕੋਈ ਲਾਲਚ ਵੋਟਰਾਂ ਨੂੰ ਦਿੱਤੇ ਜਾਣ ਦੀ ਸ਼ਿਕਾਇਤ ਮਿਲੇਗੀ ਤਾਂ ਉਸ ਤੇ ਤੁਰੰਤ ਐਕਸ਼ਨ ਲਿਆ ਜਾਵੇ।