ਹੈਲਥ ਵਰਕਰ ਰਾਜਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ
ਤਰੱਕੀ ਉਪਰੰਤ ਐਮ.ਪੀ.ਐੱਚ.ਡਬਲਯੂ ਫੀਮੇਲ ਵਰਕਰ ਰਾਜਵਿੰਦਰ ਕੌਰ ਨੂੰ ਭਾਵੁਕ ਵਿਦਾਇਗੀ
Publish Date: Mon, 11 May 2026 03:52 PM (IST)
Updated Date: Tue, 12 May 2026 04:00 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪਿੰਡ ਦਬੜ੍ਹੀਖਾਨਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਸਿਹਤ ਵਿਭਾਗ ਵਿਚ ਲੰਬੇ ਸਮੇਂ ਤੱਕ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਉਣ ਵਾਲੀ ਐਮ.ਪੀ.ਐੱਚ.ਡਬਲਯੂ ਫੀਮੇਲ ਵਰਕਰ ਮੈਡਮ ਰਾਜਵਿੰਦਰ ਕੌਰ ਜੈਤੋ ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਦੇ ਸਨਮਾਨ ਵਿਚ ਇੱਕ ਭਾਵੁਕ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ, ਸਿਹਤ ਵਿਭਾਗ ਦੇ ਅਧਿਕਾਰੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਮੂਹ ਸਟਾਫ਼ ਵੱਲੋਂ ਮੈਡਮ ਰਾਜਵਿੰਦਰ ਕੌਰ ਦੀਆਂ ਵਿਲੱਖਣ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਡਿਊਟੀ ਸਮੇਂ ਦੌਰਾਨ ਲੋਕਾਂ ਦੀ ਸੇਵਾ ਨੂੰ ਪਹਿਲ ਦਿੱਤੀ ਅਤੇ ਸਿਹਤ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਬੜੀ ਤਨਦੇਹੀ ਨਾਲ ਨਿਭਾਇਆ। ਇਸ ਮੌਕੇ ਡਾ. ਕਮਲ ਅਹੂਜਾ (ਆਰ.ਐੱਮ.ਓ.), ਮਨਪ੍ਰੀਤ ਕੌਰ (ਸੀ.ਐਚ.ਓ.), ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ, ਸਰਪੰਚ ਰਾਜਨ ਸਿੰਘ ਫ਼ਤਹਿਗੜ੍ਹ, ਸਰਪੰਚ ਛਿੰਦਰ ਕੌਰ ਦਬੜ੍ਹੀਖਾਨਾ ਜੀਵਨ ਸਿੰਘ ਵਾਲਾ, ਸਾਬਕਾ ਸਰਪੰਚ ਜ਼ੰਮੂ ਕਸ਼ਮੀਰ ਸਿੰਘ ਫ਼ਤਹਿਗੜ੍ਹ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’, ਸਰਬਜੀਤ ਸਿੰਘ ਬਾਠ, ਸਤਨਾਮ ਸਿੰਘ, ਤੇਜ ਸਿੰਘ, ਗੁਰਦਿੱਤ ਸਿੰਘ ਢਿੱਲੋਂ, ਸਰਬਜੀਤ ਸਿੰਘ ਢਿੱਲੋਂ, ਸੋਸ਼ਲ ਵਰਕਰ ਡਾ. ਜਸਵਿੰਦਰ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਰੱਤੂ ਅਤੇ ਮੁਹੰਮਦ ਗੌਰੀ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਸ਼ਾ ਵਰਕਰ ਜਸਵਿੰਦਰ ਕੌਰ ਵੱਲੋਂ ਪੜ੍ਹੀ ਗਈ ਪ੍ਰਭਾਵਸ਼ਾਲੀ ਕਵਿਤਾ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਅਤੇ ਭਾਵੁਕ ਬਣਾ ਦਿੱਤਾ। ਇਸ ਤੋਂ ਇਲਾਵਾ ਮੈਡਮ ਵੀਰਪਾਲ ਕੌਰ (ਏ.ਐੱਨ.ਐੱਮ.) ਨੇ ਵੀ ਆਪਣੇ ਡਿਊਟੀ ਸਮੇਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਰਾਜਵਿੰਦਰ ਕੌਰ ਦੇ ਸੁਭਾਅ ਅਤੇ ਸੇਵਾਵਾਂ ਦੀ ਸਰਾਹਨਾ ਕੀਤੀ। ਵਿਦਾਇਗੀ ਸਮਾਰੋਹ ਦੌਰਾਨ ਸਮੂਹ ਸਟਾਫ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਮੈਡਮ ਰਾਜਵਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਿੱਲੋਂ ਅਤੇ ਮੰਦਰ ਸਿੰਘ ਬਰਾੜ ਵੀ ਮੌਜੂਦ ਸਨ, ਜਦਕਿ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮੁਹੰਮਦ ਗੌਰੀ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਅਖ਼ੀਰ ਵਿਚ ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ) ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਸਮੂਹ ਹਾਜ਼ਰੀਨ ਵੱਲੋਂ ਮੈਡਮ ਰਾਜਵਿੰਦਰ ਕੌਰ ਨੂੰ ਤਰੱਕੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।