ਮੋਗਾ ਦੇ 13 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੱਢਿਆ ਵਿਸ਼ਾਲ ਰੋਸ ਮਾਰਚ, ਪ੍ਰਾਈਵੇਟ ਕੰਪਨੀਆਂ ਦੀ ਧੱਕੇਸ਼ਾਹੀ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ
ਇਸ ਦੌਰਾਨ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪ੍ਰਾਈਵੇਟ ਕੰਪਨੀਆਂ ਦੀਆਂ ਨੀਤੀਆਂ ਅਤੇ ਮੁਲਾਜ਼ਮ ਵਿਰੋਧੀ ਕਾਰਵਾਈਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਘੱਟ ਤਨਖ਼ਾਹ, ਅਸੁਰੱਖਿਅਤ ਨੌਕਰੀਆਂ ਅਤੇ ਪ੍ਰਾਈਵੇਟ ਕੰਪਨੀਆਂ ਦੀ ਧੱਕੇਸ਼ਾਹੀ ਦਾ ਸਾਹਮਣਾ ਕਰ ਰਹੇ ਹਨ।
Publish Date: Sat, 30 May 2026 11:39 AM (IST)
Updated Date: Sat, 30 May 2026 11:41 AM (IST)
ਵਕੀਲ ਮਹਿਰੋਂ, ਮੋਗਾ : ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪੱਧਰ ‘ਤੇ ਦਿੱਤੀ ਗਈ ਬੰਦ ਦੀ ਕਾਲ ਦੇ ਤਹਿਤ ਸ਼ਨਿੱਚਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਸਮੂਹ 13 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰਕੇ ਮੋਗਾ ਦੇ ਮੇਨ ਚੌਂਕ ਬੱਸ ਸਟੈਂਡ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪ੍ਰਾਈਵੇਟ ਕੰਪਨੀਆਂ ਦੀਆਂ ਨੀਤੀਆਂ ਅਤੇ ਮੁਲਾਜ਼ਮ ਵਿਰੋਧੀ ਕਾਰਵਾਈਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਘੱਟ ਤਨਖ਼ਾਹ, ਅਸੁਰੱਖਿਅਤ ਨੌਕਰੀਆਂ ਅਤੇ ਪ੍ਰਾਈਵੇਟ ਕੰਪਨੀਆਂ ਦੀ ਧੱਕੇਸ਼ਾਹੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਨਾ ਤਾਂ ਕੋਈ ਪੱਕੀ ਨੌਕਰੀ ਦੀ ਗਾਰੰਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਮਿਲ ਰਹੀਆਂ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਕੰਪਨੀ ਵੱਲੋਂ ਮੁਲਾਜ਼ਮਾਂ ਦੀ ਏਕਤਾ ਨੂੰ ਤੋੜਨ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਰ ਜ਼ਿਲ੍ਹੇ ਵਿੱਚ 15-15 ਮੁਲਾਜ਼ਮਾਂ ਨੂੰ ਨੌਕਰੀ ਤੋਂ ਟਰਮੀਨੇਟ ਕੀਤਾ ਜਾ ਰਿਹਾ ਹੈ ਤਾਂ ਜੋ ਬਾਕੀ ਕਰਮਚਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਨੀ ਦੀ ਇਹ ਕਾਰਵਾਈ ਨਾ ਸਿਰਫ਼ ਗੈਰ-ਲੋਕਤੰਤਰਿਕ ਹੈ, ਸਗੋਂ ਮੁਲਾਜ਼ਮਾਂ ਦੇ ਹੱਕਾਂ ਦਾ ਖੁੱਲ੍ਹਾ ਉਲੰਘਣ ਵੀ ਹੈ।