ਲਕਸ਼ਦੀਪ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ 'ਚ ਮਾਰੀ ਬਾਜ਼ੀ
ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਦੀ ‘ਲਕਸ਼ਦੀਪ ਕੌਰ’ ਪੋਸਟਰ ਮੇਕਿੰਗ ਮੁਕਾਬਲੇ 'ਚ ਪਹਿਲੇ ਸਥਾਨ 'ਤੇ
Publish Date: Fri, 05 Dec 2025 05:58 PM (IST)
Updated Date: Fri, 05 Dec 2025 06:00 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਵੀਰ ਬਾਲ ਦਿਵਸ ਦੇ ਪਵਿੱਤਰ ਅਤੇ ਪ੍ਰੇਰਣਾਦਾਇਕ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਆਯੋਜਿਤ ਪੋਸਟਰ ਮੇਕਿੰਗ ਮੁਕਾਬਲੇ ’ਚ ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਲਕਸ਼ਦੀਪ ਕੌਰ ਨੇ ਆਪਣੇ ਕਲਾ-ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਲਕਸ਼ਦੀਪ ਕੌਰ ਦੀ ਇਸ ਪ੍ਰਾਪਤੀ ਨੇ ਨਾ ਕੇਵਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਬੱਚਿਆਂ ’ਚ ਰਚਨਾਤਮਕਤਾ ਅਤੇ ਸਾਂਝੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵੱਲ ਵੀ ਇਕ ਮਹੱਤਵਪੂਰਨ ਕਦਮ ਹੈ। ਇਸ ਉਪਲਬਧੀ ’ਤੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਮਿਸ ਜਯੋਤੀ ਗੂੰਬਰ ਨੇ ਲਕਸ਼ਦੀਪ ਕੌਰ ਅਤੇ ਉਸਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ’ਚ ਆਤਮ-ਵਿਸ਼ਵਾਸ, ਕਲਾਤਮਕ ਯੋਗਤਾ ਅਤੇ ਨਵੋਨਮੇਸ਼ੀ ਸੋਚ ਨੂੰ ਨਿਖਾਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।