‘ਡੇਂਗੂ ਦਿਵਸ’ ’ਤੇ ਕਰਵਾਏ ਮੁਕਾਬਲੇ
ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸ ਵਿਖੇ ‘ਰਾਸ਼ਟਰੀ ਡੇਂਗੂ ਦਿਵਸ’ ਮਨਾਇਆ
Publish Date: Sat, 16 May 2026 05:35 PM (IST)
Updated Date: Sat, 16 May 2026 05:36 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸ, ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਭਗਤ ਯੂਨਾਈਟਡ ਗਰੁੱਪ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਪ੍ਰਿੰਸੀਪਲ ਰੁਪਿੰਦਰ ਕੌਰ ਬੁੱਟਰ ਦੀ ਅਗਵਾਈ ਹੇਠ ‘ਰਾਸ਼ਟਰੀ ਡੇਂਗੂ ਦਿਵਸ’ ਮਨਾਇਆ ਗਿਆ। ਮਨਜਿੰਦਰ ਕੌਰ ਬਰਾੜ (ਵਾਈਸ ਪ੍ਰਿੰਸੀਪਲ, ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸ), ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਡੇਂਗੂ ਤੋਂ ਬਚਾਅ ਸੰਬੰਧੀ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ’ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਡੇਂਗੂ ਮੁਕਤ ਸਮਾਜ ਬਣਾਉਣ ਲਈ ਸਾਂਝੇ ਤੌਰ ’ਤੇ ਯੋਗਦਾਨ ਪਾਉਣ ਦਾ ਸੰਕਲਪ ਲਿਆ।