ਦੇਸ਼ ਭਗਤ ਗਲੋਬਲ ਸਕੂਲ ਵਿਖੇ ਬੱਚਿਆਂ ਨੂੰ ਸਮਝਾਏ ਟ੍ਰੈਫਿਕ ਨਿਯਮ
ਦੇਸ਼ ਭਗਤ ਗਲੋਬਲ ਸਕੂਲ ਵਿਖੇ ਲਗਾਇਆ ਗਿਆ “ਸੜਕ ਸੁਰੱਖਿਆ ਨਿਯਮਾਂ” ਸਬੰਧੀ ਸੈਮੀਨਾਰ
Publish Date: Mon, 18 May 2026 03:34 PM (IST)
Updated Date: Mon, 18 May 2026 03:36 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਗਲੋਬਲ ਸਕੂਲ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ। ਇਸ ’ਚ ਬੱਚਿਆਂ ਨੂੰ ਸੜਕ ਤੇ ਚੱਲਦਿਆਂ ਅਤੇ ਵਾਹਨ ਚਲਾਉਂਦੇ ਸਮੇਂ ਕਿਸ ਤਰ੍ਹਾਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਬਾਰੇ ਦੱਸਿਆ ਗਿਆ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਬੋਲਦਿਆਂ ਕਿਹਾ ਕਿ ਸੜਕ ਸੁਰੱਖਿਆ ਹਰ ਇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੈਲਮੈਟ ਪਹਿਨਣਾ, ਸੀਟ ਬੈਲਟ ਲਗਾਉਣਾ ਅਤੇ ਟ੍ਰੈਫਿਕ ਸੰਕੇਤਾਂ ਦੀ ਪਾਲਣਾ ਕਰਨਾ ਸਾਡੀ ਜ਼ਿੰਦਗੀ ਦੀ ਸੁਰੱਖਿਆ ਲਈ ਲਾਜ਼ਮੀ ਹੈ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਾਅ ਲਈ ਸਾਵਧਾਨੀ ਅਤੇ ਅਨੁਸ਼ਾਸਨ ਬਹੁਤ ਮਹੱਤਵਪੂਰਨ ਹਨ। ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋਏ ਵਾਹਨ ਚਲਾਉਣਾ ਜਾਂ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਖਤਰਨਾਕ ਹੋ ਸਕਦਾ ਹੈ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਸਮਾਜ ’ਚ ਵੀ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਕਿਤਾਬਾਂ ਦੇ ਗਿਆਨ ਦੇ ਨਾਲ ਨਾਲ ਆਪਣੀ ਜਿੰਦਗੀ ਦੇ ਨੈਤਿਕ ਕਦਰਾਂ ਕੀਮਤਾਂ ਬਾਰੇ ਵੀ ਗਿਆਨ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸੁਰੱਖਿਅਤ ਟ੍ਰੈਫਿਕ ਪ੍ਰਣਾਲੀ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।