ਬੀਬੀਐੱਸ ਸਕੂਲ ਚੰਦ ਨਵਾਂ ’ਚ ਮੁਕਾਬਲੇ ਕਰਵਾਏ
ਬੀਬੀਐੱਸ ਗਰੁੱਪ ਆਫ ਸਕੂਲਜ਼ ਦੇ ਅਧੀਨ ਚੱਲ
Publish Date: Sat, 16 May 2026 05:02 PM (IST)
Updated Date: Sun, 17 May 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਬੀਬੀਐੱਸ ਗਰੁੱਪ ਆਫ ਸਕੂਲਜ਼ ਦੇ ਅਧੀਨ ਚੱਲ ਰਹੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਤਹਿਸੀਲ ਬਾਘਾਪੁਰਾਣਾ ਜ਼ਿਲ੍ਹਾ-ਮੋਗਾ ਵਿਖੇ ਇੰਗਲਿਸ਼ ਸਪੀਚ ਕੰਪੀਟਿਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ 6ਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਸਮਾਜਿਕ ਅਤੇ ਨੈਤਿਕ ਵਿਸ਼ਿਆਂ ਤੇ ਆਪਣੇ ਵਿਚਾਰ ਅੰਗਰੇਜ਼ੀ ਵਿਚ ਪੇਸ਼ ਕੀਤੇ। ਵਿਦਿਆਰਥੀ ਨੇ ਸਮੇਂ ਦੀ ਮਹੱਤਤਾ ਤੇ ਬੋਲਦਿਆਂ ਦੱਸਿਆ ਕਿ ਸਮਾਂ ਸਭ ਤੋਂ ਕੀਮਤੀ ਸਾਧਨ ਹੈ ਅਤੇ ਇਸ ਨੂੰ ਵਿਅਰਥ ਨਹੀਂ ਗਵਾਉਣਾ ਚਾਹੀਦਾ। ਕਿਸੇ ਨੇ ਨੈਤਿਕ ਸਿੱਖਿਆ ਦੇ ਮਹੱਤਵ ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਚੰਗੇ ਸੰਸਕਾਰ ਅਤੇ ਇਮਾਨਦਾਰੀ ਹੀ ਸਫਲ ਜੀਵਨ ਦੀ ਨੀਂਹ ਹਨ। ਮੁਕਾਬਲੇ ਦੌਰਾਨ ਜੱਜ ਦੀ ਭੂਮਿਕਾ ਸੁਖਜੀਤ ਕੌਰ ਨੇ ਨਿਭਾਈ। ਉਨ੍ਹਾਂ ਨੇ ਭਾਸ਼ਣ ਦੀ ਸਮੱਗਰੀ, ਉਚਾਰਨ, ਆਤਮ-ਵਿਸ਼ਵਾਸ ਅਤੇ ਪੇਸ਼ਕਾਰੀ ਦੇ ਆਧਾਰ ਤੇ ਮੁਲਾਂਕਣ ਕੀਤਾ। ਸਕੂਲ ਦੇ ਸਾਰੇ ਅਧਿਆਪਕ ਇਸ ਮੌਕੇ ਤੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਦੌਰਾਨ ਪਹਿਲਾ ਸਥਾਨ ਰਿਸ਼ਵ ਕੁਮਾਰ, 9ਵੀਂ ਜਮਾਤ, ਦੂਜਾ ਸਥਾਨ ਸਿਮਰਨ ਕੌਰ 9ਵੀਂ ਜਮਾਤ, ਤੀਜਾ ਸਥਾਨ ਅਰਮਾਨ ਸਿੰਘ ਛੇਵੀਂ ਜਮਾਤ ਨੇ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਨ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਰਮਨ ਸ਼ਰਮਾ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਬੋਲਣ ਦੀ ਕਲਾ, ਆਤਮ-ਵਿਸ਼ਵਾਸ ਅਤੇ ਭਾਸ਼ਾਈ ਹੁਨਰ ਨੂੰ ਵਧਾਉਂਦੇ ਹਨ। ਬੀਬੀਐੱਸ ਗਰੁੱਪ ਆਫ ਸਕੂਲਜ਼ ਦੇ ਚੇਅਰਮੈਨ ਡਾ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀਬੀਐੱਸ ਗਰੁੱਪ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਰਚਨਾਤਮਕ ਸਮਾਗਮ ਕਰਵਾਏ ਜਾਂਦੇ ਰਹਿਣਗੇ।